ਰੋਪੜ:ਪੰਜਾਬ ਵੱਲੋਂ 26 ਜਨਵਰੀ ਨੂੰ ਲੈ ਕੇ ਭੇਜੀਆਂ ਗਈਆਂ ਝਾਕੀਆਂ ਨੂੰ ਕੇਂਦਰ ਸਰਕਾਰ ਨੇ ਖਾਰਜ ਕਰ ਦਿੱਤਾ ਹੈ। ਇਸੇ ਨੂੰ ਲੈ ਕੇ ਜਿੱਥੇ ਸਿਆਸੀ ਪਾਰਾ ਵੱਧ ਗਿਆ ਹੈ, ਉੱਥੇ ਹੀ ਪੰਜਾਬ ਦੇ ਲੋਕਾਂ ਵੱਲੋਂ ਵੀ ਆਪਣੀ-ਆਪਣੀ ਰਾਏ ਦਿੱਤੀ ਜਾ ਰਹੀ ਹੈ। ਕਾਬਲੇਜ਼ਿਕਰ ਹੈ ਕਿ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਦੋਂ ਤੋਂ ਹੀ ਆਮ ਲੋਕਾਂ ਦੀ ਪ੍ਰਤੀਕਿਿਰਆ ਸਾਹਮਣੇ ਆ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਖ਼ਬਰ ਹੈ। ਰੋਪੜ ਦੇ ਲੋਕਾਂ ਨੇ ਆਪਣੀ ਰਾਏ ਦਿੰਦੇ ਆਖਿਆ ਕਿ ਜਦੋਂ ਤੋਂ ਪੰਜਾਬ ਆਜ਼ਾਦ ਹੋਇਆ ਹੈ, ਉਦੋਂ ਤੋਂ ਹੀ ਨਾਲ ਵਿਤਕਰਾ ਹੁੰਦਾ ਆ ਰਿਹਾ ਹੈ।ਇੱਕ ਪਾਸੇ ਪੰਜਾਬ ਨੂੰ ਪੰਜਾਬ ਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ, ਤਾਂ ਦੂਸਰੇ ਪਾਸੇ ਪੰਜਾਬ ਦੀ ਸੂਰਬੀਰਤ, ਇਤਿਹਾਸ ਅਤੇ ਵਿਰਸੇ ਨੂੰ 15 ਅਗਸਤ ਅਤੇ 26 ਜਨਵਰੀ ਦੀ ਪਰੇਡ ਦੌਰਾਨ ਨਹੀਂ ਦਿਖਾਇਆ ਜਾ ਰਿਹਾ ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਰਾਜਨੀਤੀ ਦੀ ਭੇਂਟ ਚੜ੍ਹ ਰਿਹਾ ਪੰਜਾਬ: ਉਧਰ ਰਾਜਨੀਤੀ ਲੋਕਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਵੀ ਆਪਣੀ-ਆਪਣੀ ਰਾਏ ਦਿੱਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਰੋਪੜ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕੇਂਦਰ ਸਰਕਾਰ ਦੇ ਨਾਲ ਰਾਬਤਾ ਕਰਨਾ ਚਾਹੀਦਾ ਹੈ ਕਿ ਕਿਹੜੇ ਕਾਰਨਾਂ ਕਰਕੇ ਇਹ ਝਾਕੀਆਂ ਰੱਦ ਹੋਈਆਂ ਹਨ ਤਾਂ ਜੋ ਭਵਿੱਖ ਵਿੱਚ ਅਜਿਹਾ ਨਾ ਹੋਵੇ।ਉਧਰ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਨੇ ਕਿਹਾ ਕਿ ਕੇਂਦਰ ਦਾ ਸ਼ੁਰੂ ਤੋਂ ਹੀ ਪੰਜਾਬ ਦੇ ਖਿਲਾਫ਼ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਹਮੇਸ਼ਾ ਹੀ ਅਣਦੇਖਿਆ ਕੀਤਾ ਜਾ ਰਿਹਾ ਹੈ।ਇਸ ਮੁੱਦੇ 'ਤੇ ਸਾਰੀਆਂ ਹੀ ਪਾਰਟੀ ਨੂੰ ਮਿਲ ਕੇ ਚੱਲਣਾ ਚਾਹੀਦਾ ਹੈ।
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਚੈੜੀਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ। ਪੰਜਾਬ ਨੇ ਦੇਸ਼ ਦੇ ਲਈ ਕਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਬਣਦਾ ਮਾਨ ਪੰਜਾਬ ਨੂੰ ਦੇਣਾ ਚਾਹੀਦਾ ਹੈ। ਜਦਕਿ, ਜੁਗਲ ਕਿਸ਼ੋਰ ਗੁਪਤਾ ਨੇ ਕਿਹਾ ਕਿ ਸਾਫ ਤੌਰ 'ਤੇ ਸਰਕਾਰਾਂ 'ਚ ਆਪਸੀ ਤਾਲਮੇਲ ਦੀ ਕਮੀ ਦਿਖਾਈ ਦੇ ਰਹੀ ਹੈ। ਜਿਸ ਕਾਰਨ ਇਹ ਘਟਨਾ ਹੋਈ ਹੈ। ਜਿਸ ਦਾ ਖਮਿਆਜਾ ਹੁਣ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਪੰਜਾਬ ਨੂੰ ਪੇਸ਼ ਕਰਨ ਵਾਲਾ ਉਸ ਥਾਂ 'ਤੇ ਉਸ ਦਿਨ ਕੋਈ ਨਹੀਂ ਹੋਵੇਗਾ ਅਤੇ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਸਰਕਾਰਾਂ ਨੂੰ ਆਪਸੀ ਰਾਬਤਾ ਰੱਖਣਾ ਚਾਹੀਦਾ ਹੈ।