ਪੰਜਾਬ

punjab

ETV Bharat / state

ਪੰਜਾਬ ਦੇ ਨੌਜਵਾਨਾਂ ਨੂੰ ਚੋਣਾਂ 'ਚ ਮਿਲੇਗਾ ਮੌਕਾ: ਬਰਿੰਦਰ ਢਿੱਲੋਂ - ਬਰਿੰਦਰ ਢਿੱਲੋਂ

ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅੱਜ ਬਰਿੰਦਰ ਢਿੱਲੋਂ ਰੂਪਨਗਰ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ  ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੀਆਂ ਚੋਣਾਂ ਦੇ ਵਿੱਚ ਮੌਕੇ ਦਿਵਾਏ ਜਾਣਗੇ।

ਬਰਿੰਦਰ ਸਿੰਘ ਢਿੱਲੋਂ
ਬਰਿੰਦਰ ਸਿੰਘ ਢਿੱਲੋਂ

By

Published : Jan 2, 2020, 3:02 PM IST

ਰੋਪੜ: ਪੰਜਾਬ ਦੇ ਨੌਜਵਾਨਾਂ ਨੇ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਹੁਣ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਹੈ। ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਬਰਿੰਦਰ ਢਿੱਲੋਂ ਰੂਪਨਗਰ ਪੁੱਜੇ, ਜਿੱਥੇ ਉਨ੍ਹਾਂ ਨੇ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਖ਼ਾਸ ਗੱਲਬਾਤ ਕੀਤੀ।

ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰਨਗੇ ਤਾਂ ਜੋ ਪੰਜਾਬ ਦਾ ਨੌਜਵਾਨ ਵਿਦੇਸ਼ੀ ਧਰਤੀ 'ਤੇ ਨਾ ਜਾਵੇ ਤੇ ਪੰਜਾਬ ਦੇ ਵਿੱਚ ਹੀ ਰਹੇ।
ਇਸ ਦੇ ਨਾਲ ਹੀ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਵਿੱਚ ਵੱਧ ਤੋਂ ਵੱਧ ਟਿਕਟਾਂ ਪੰਜਾਬ ਦੇ ਨੌਜਵਾਨਾਂ ਨੂੰ ਉਹ ਦਵਾਉਣਗੇ।

ਵੇਖੋ ਵੀਡੀਓ

ਉਨ੍ਹਾਂ ਨੇ ਦੱਸਿਆ ਕਿ 6 ਜਨਵਰੀ ਨੂੰ ਸਹੁੰ ਚੁੱਕ ਸਮਾਗਮ ਦੇ ਮੌਕੇ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਸਾਹਮਣੇ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਨਮੁੱਖ ਰੱਖਣਗੇ ਅਤੇ ਪੰਜਾਬ ਦੇ ਨੌਜਵਾਨਾਂ ਲਈ ਨਵੇਂ ਐਲਾਨ ਕਰਵਾਉਣਗੇ। ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ਦੇ ਵਿੱਚ ਵੀ ਪੰਜਾਬ ਦੇ ਯੂਥ ਦਾ ਅਹਿਮ ਰੋਲ ਰਹੇਗਾ।

ਇਹ ਵੀ ਪੜੋ: ਟਾਟਾ ਸੰਨਜ਼ ਨੇ NCLAT ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਦਿੱਤੀ ਚਣੌਤੀ, ਸਾਈਰਸ ਨੂੰ ਕੰਪਨੀ 'ਚ ਬਹਾਲ ਕਰਨ ਦਾ ਦਿੱਤਾ ਸੀ ਆਦੇਸ਼

ਹੁਣ ਦੇਖਣਾ ਹੋਵੇਗਾ ਕਿ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਦਾਅਵਿਆਂ 'ਤੇ ਉਹ ਅਮਲੀ ਜਾਮਾ ਕਦੋਂ ਪੁਆਉਂਦੇ ਹਨ।

ABOUT THE AUTHOR

...view details