ਰੂਪਨਗਰ: ਪੰਜਾਬੀ ਗਾਇਕ ਐਲੀ ਮਾਂਗਟ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਗਏ ਹਨ। ਇਸ ਦੌਰਾਨ ਜਦੋਂ ਐਲੀ ਮਾਂਗਟ ਨੂੰ ਜੇਲ੍ਹ ‘ਚੋਂ ਰਿਹਾਅ ਕੀਤਾ ਗਿਆ ਤਾਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਇਕੱਠ ਦੇਖਣ ਨੂੰ ਮਿਲਿਆ।
ਐਲੀ ਮਾਂਗਟ ਆਇਆ ਜੇਲ੍ਹ ਤੋਂ ਬਾਹਰ - ਐਲੀ ਮਾਂਗਟ
ਪੰਜਾਬੀ ਨਾਮਵਰ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ਦੀ ਲੜਾਈ ਦੀ ਇਨ੍ਹੀਂ ਦਿਨੀਂ ਪੂਰੇ ਪੰਜਾਬ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਰੋਪੜ ਜੇਲ੍ਹ 'ਚ ਬੰਦ ਗਾਇਕ ਐਲੀ ਮਾਂਗਟ ਨੂੰ ਜ਼ਮਾਨਤ ਮਿਲਣ ਤੋਂ ਸ਼ਾਮ 6.30 ਵਜੇ ਜੇਲ੍ਹ ‘ਚੋਂ ਰਿਹਾਅ ਕੀਤਾ ਗਿਆ ਹੈ।
ਫ਼ੋਟੋ
ਜਦੋਂ ਐਲੀ ਮਾਂਗਟ ਰੋਪੜ ਜੇਲ੍ਹ ਤੋਂ ਰਿਹਾਅ ਹੋ ਕੇ ਬਾਹਰ ਆਏ ਤਾਂ ਚਿੱਟੇ ਰੰਗ ਦੀ ਰੇਂਜ ਰੋਵਰ ਗੱਡੀ ਵਿੱਚ ਸਵਾਰ ਹੋ ਕੇ ਚਲੇ ਗਏ। ਇਸ ਦੌਰਾਨ ਐਲੀ ਮਾਂਗਟ ਨੇ ਜੇਲ੍ਹ ਦੇ ਬਾਹਰ ਖੜ੍ਹੇ ਪੱਤਰਕਾਰਾਂ ਨਾਲ ਵੀ ਕੋਈ ਗੱਲ ਨਹੀਂ ਕੀਤੀ।
ਦਰਅਸਲ, ਪਿਛਲੇ ਦਿਨੀਂ ਪੰਜਾਬੀ ਗਾਇਕ ਰੰਮੀ ਰੰਧਾਵਾ ਦਾ ਐਲੀ ਮਾਂਗਟ ਦੇ ਨਾਲ ਤਕਰਾਰ ਹੋਇਆ ਸੀ। ਜਿਸ ਤੋਂ ਬਾਅਦ ਮਾਂਗਟ ਵੱਲੋਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਰੰਧਾਵਾ ਨੂੰ ਵੰਗਾਰਿਆ ਗਿਆ ਸੀ ਜਿਸ ਤੋਂ ਬਾਅਦ ਮੁਹਾਲੀ ਪੁਲਿਸ ਵੱਲੋਂ ਮਾਂਗਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
Last Updated : Sep 19, 2019, 9:13 PM IST