ਸ੍ਰੀ ਚਮਕੌਰ ਸਾਹਿਬ: 2022 ਦੀਆਂ ਚੋਣਾਂ (Assembly Election 2022) ਨੂੰ ਲੈ ਕੇ ਹਰ ਇੱਕ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਵਿਰੋਧੀ ਪਾਰਟੀਆਂ ਨੂੰ ਵੱਖ-ਵੱਖ ਮੁੱਦਿਆ ’ਤੇ ਘੇਰਿਆ ਜਾ ਰਿਹਾ ਹੈ। ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਤਾਂ ਆਪ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਸਿੱਖਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਅਤੇ ਹੁਣ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸਾਧਿਆ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਵਿਧਾਨਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਮਾਈਨਿੰਗ ਮਾਫੀਆ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ।
ਇਸ ਨੂੰ ਲੈ ਕੇ ਰਾਘਵ ਚੱਢਾ ਨੇ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਚ ਛਾਪਾਮਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੈਰ ਕਾਨੂੰਨੀ ਰੇਤ ਮਾਫੀਆ ’ਤੇ ਕੀਤੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ। ਕਰੋੜਾਂ ਰੁਪਏ ਦੀ ਰੇਤ ਪੁਲਿਸ ਦੀ ਸ਼ਹਿ 'ਤੇ ਨਾਜਾਇਜ਼ ਤੌਰ 'ਤੇ ਕੱਢੀ ਜਾ ਰਹੀ ਹੈ। ਇਮਾਨਦਾਰ ਜੰਗਲਾਤ ਅਫਸਰ ਨੇ ਇਸ ਭ੍ਰਿਸ਼ਟਾਚਾਰ ਨੂੰ ਹਰੀ ਝੰਡੀ ਦਿਖਾਈ ਅਤੇ ਉਸਦਾ ਅਗਲੇ ਦਿਨ ਹੀ ਤਬਾਦਲਾ ਕਰ ਦਿੱਤਾ।