ਰੂਪਨਗਰ: ਇੱਕ ਪਾਸੇ ਕੋਰੋਨਾ ਲਾਗ ਦਾ ਕਹਿਰ ਹੈ ਤੇ ਦੂਜੇ ਪਾਸੇ ਅੱਤ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ। ਅੱਜ ਰੂਪਨਗਰ 'ਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਗਰਮੀ ਪੈਣ ਨਾਲ ਜਿਹੜਾ ਤਾਪਮਾਨ 45 ਡਿਗਰੀ ਤੱਕ ਪਹੁੰਚ ਗਿਆ ਸੀ ਹੁਣ ਮੀਂਹ ਪੈਣ ਨਾਲ ਉਸ 'ਚ ਵੀ ਭਾਰੀ ਗਿਰਾਵਟ ਆਈ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਸਥਾਨਕ ਨਿਵਾਸੀ ਨੇ ਦੱਸਿਆ ਕਿ ਅੱਜ ਭਾਰੀ ਮੀਂਹ ਪੈਣ ਨਾਲ ਉਨ੍ਹਾਂ ਨੂੰ ਅੱਤ ਦੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਗਰਮੀ ਨੇ ਸਭ ਦੇ ਵੱਟ ਕਢੇ ਹੋਏ ਸੀ। ਉਨ੍ਹਾਂ ਨੇ ਕਿਹਾ ਕਿ ਇਸ ਗਰਮੀ ਨਾਲ ਬੱਚਿਆਂ ਤੋਂ ਲੈ ਕੇ ਬੁਜ਼ਰਗ ਇਸ ਗਰਮੀ ਤੋਂ ਪਰੇਸ਼ਾਨ ਸੀ। ਹੁਣ ਮੀਂਹ ਪੈਣ ਨਾਲ ਸਭ ਨੂੰ ਕਾਫੀ ਰਾਹਤ ਮਿਲੀ ਹੈ।