ਪੰਜਾਬ

punjab

ETV Bharat / state

12ਵੀਂ ਦੇ ਨਤੀਜਿਆਂ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਰਾਣਾ ਕੇਪੀ ਨੇ ਕੀਤਾ ਸਨਮਾਨਿਤ - pseb 12th result

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਰੂਪਨਗਰ ਨੇ ਸੂਬੇ ਭਰ ਵਿੱਚੋਂ ਬਾਜੀ ਮਾਰੀ ਹੈ। ਇਨ੍ਹਾਂ ਨਤੀਜਿਆਂ ਵਿੱਚ ਵਧੀਆਂ ਅੰਕ ਲੈ ਕੇ ਜ਼ਿਲ੍ਹੇ ਦਾ ਮਾਣ ਵਧਾਉਣ ਵਾਲੀਆਂ ਵਿਦਿਆਰਥਣਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਸਨਾਮਨਿਤ ਕੀਤਾ।

Rana KP honored the students who performed well in the 12th standard results in rupnagar
12ਵੀ ਦੇ ਨਤੀਜਿਆਂ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਰਾਣਾ ਕੇਪੀ ਨੇ ਕੀਤਾ ਸਨਮਾਨਿਤ

By

Published : Jul 31, 2020, 5:02 AM IST

ਰੂਪਨਗਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਰੂਪਨਗਰ ਨੇ ਸੂਬੇ ਭਰ ਵਿੱਚੋਂ ਬਾਜੀ ਮਾਰੀ ਹੈ। ਇਨ੍ਹਾਂ ਨਤੀਜਿਆਂ ਵਿੱਚ ਵਧੀਆਂ ਅੰਕ ਲੈ ਕੇ ਜ਼ਿਲ੍ਹੇ ਦਾ ਮਾਣ ਵਧਾਉਣ ਵਾਲੀਆਂ ਵਿਦਿਆਰਥਣਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਸਨਾਮਨਿਤ ਕੀਤਾ।

12ਵੀ ਦੇ ਨਤੀਜਿਆਂ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਰਾਣਾ ਕੇਪੀ ਨੇ ਕੀਤਾ ਸਨਮਾਨਿਤ

ਇਸ ਮੌਕੇ ਸਪੀਕਰ ਤੋਂ ਸਨਮਾਨ ਪ੍ਰਾਪਤ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੇ ਕਿਹਾ ਉਨ੍ਹਾਂ ਨੂੰ ਇਹ ਸਨਮਾਨ ਹਾਸਲ ਕਰਕੇ ਬਹੁਤ ਖੁਸ਼ੀ ਹੋ ਰਹੀ ਹੈ। ਵਿਦਿਆਰਥਣਾਂ ਨੇ ਕਿਹਾ ਕਿ ਉਨ੍ਹਾਂ ਦੀ ਕੀਤੀ ਮਿਹਨਤ 'ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਹੱਲਾਸ਼ੇਰੀ ਦਾ ਹੀ ਨਤੀਜਾ ਹੈ ਕਿ ਉਨ੍ਹਾਂ ਨੇ ਐਨੇ ਵਧੀਆਂ ਅੰਕ ਹਾਸਲ ਕੀਤੇ ਹਨ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਪ੍ਰਪਾਤੀ 'ਤੇ ਵਧਾਈ ਦਿੱਤੀ। ਇਸੇ ਨਾਲ ਹੀ ਰਾਣਾ ਕੇਪੀ ਨੇ ਇਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਵਧਾਈਆਂ ਦਿੱਤੀਆ ਹਨ। ਉਨ੍ਹਾਂ ਕਿਹਾ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਵਿਦਿਆਰਥਣਾਂ ਇਸੇ ਤਰ੍ਹਾਂ ਹੀ ਮਿਹਨਤ ਕਰਕੇ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੀਆਂ।

ABOUT THE AUTHOR

...view details