ਰੋਪੜ: ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਹੋਈ ਖੂਨੀ ਝੜੱਪ 'ਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਨਹੀਂ ਪਤਾ ਜੋ ਹੋਇਆ ਹੈ ਉਹ ਜੇਲ੍ਹ ਮੰਤਰੀ ਹੀ ਦੱਸ ਸਕਣਗੇ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ 'ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਰਾਣਾ ਕੇ.ਪੀ. ਨੇ ਕਿਹਾ ਕਿ ਇਸ ਪੂਰੇ ਮਸਲੇ ਨੂੰ ਜੇਲ੍ਹ ਮੰਤਰੀ ਹੀ ਕੰਟਰੋਲ ਕਰਨਗੇ।
ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਹੋਈ ਖੂਨੀ ਝੜਪ 'ਤੇ ਰਾਣਾ ਕੇ.ਪੀ. ਨੇ ਦਿੱਤਾ ਬਿਆਨ - ਪੰਜਾਬ ਵਿਧਾਨ ਸਭਾ ਸਪੀਕਰ
ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਹੋਈ ਖੂਨੀ ਝੜਪ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਨੂੰ ਇਸ ਸਾਰੇ ਮਾਮਲੇ ਬਾਰੇ ਕੋਈ ਖ਼ਬਰ ਨਹੀਂ ਹੈ।
ਰਾਣਾ ਕੇ.ਪੀ.
ਵੀਡੀਓ
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ 2 ਕੈਦੀਆਂ ਦੀ ਆਪਸ 'ਚ ਖ਼ੂਨੀ ਝੜਪ ਹੋ ਗਈ। ਇਸ ਹੰਗਾਮੇ ਵਿੱਚ ਕਈ ਕੈਦੀ ਤੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ। ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਨੂੰ ਛਡਾਉਣ ਲਈ ਹਵਾਈ ਫ਼ਾਇਰਿੰਗ ਕੀਤੀ ਗਈ ਸੀ।
Last Updated : Jun 27, 2019, 9:13 PM IST