ਰੂਪਨਗਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਐਸਡੀਐਮ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਅਤੇ ਸਤਲੁਜ ਸਦਨ ਨੰਗਲ ਵਿਖੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਸਮੱਸਿਆਵਾਂ ਸੁਣਨ ਤੋਂ ਬਾਅਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਇਸ ਦੇ ਹੱਲ ਸਬੰਧੀ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਢਾਬਾ, ਰੈਸਟੋਰੇਂਟ, ਰੇਹੜੀ, ਪ੍ਰਵਾਸੀ ਮਜ਼ਦੂਰਾਂ, ਸਬਜ਼ੀ ਵੇਚਣ ਵਾਲਿਆਂ, ਹਲਵਾਈ ਅਤੇ ਹੋਰ ਖਾਣ-ਪੀਣ ਦੇ ਸਮਾਨ ਦਾ ਕੰਮ ਕਰਨ ਵਾਲੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਇਨ੍ਹਾਂ ਦੇ ਕੰਮ ਨੂੰ ਚਲਾਉਣ ਲਈ ਸਬੰਧਿਤ ਅਧਿਕਾਰੀਆਂ ਅਤੇ ਐਸਡੀਐਮ ਦੇ ਨਾਲ ਵਿਚਾਰ ਵਟਾਂਦਰਾਂ ਵੀ ਕੀਤਾ।
ਰੂਪਨਗਰ: ਰਾਣਾ ਕੇ ਪੀ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ - ਪੰਜਾਬ ਵਿਧਾਨ ਸਭਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਐਸਡੀਐਮ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਅਤੇ ਸਤਲੁਜ ਸਦਨ ਨੰਗਲ ਵਿਖੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਉਨ੍ਹਾਂ ਨੇ ਕਿਹਾ ਕਿ ਉਹ ਕਾਰੋਬਾਰੀਆਂ ਦਾ ਮੈਡੀਕਲ ਕਰਵਾ ਕੇ ਮੁੜ ਤੋਂ ਕੰਮ ਦੀ ਸ਼ੁਰੂਆਤ ਕਰ ਸਕਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ 15 ਦਿਨਾਂ ਬਾਅਦ ਮੈਡੀਕਲ ਕਰਵਾਉਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦਾ ਪੰਜਾਬ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਰਿਹਾ ਹੈ। ਪ੍ਰਵਾਸੀ ਮਜ਼ਦੂਰਾਂ ਦਾ ਪੰਜਾਬ ਸਰਕਾਰ ਹਰ ਪੱਖ ਤੋਂ ਧਿਆਨ ਰੱਖ ਰਹੀ ਹੈ ਤੇ ਲੌਕਡਾਊਨ ਦੌਰਾਨ ਵੀ ਇਨ੍ਹਾਂ ਨੂੰ ਰਹਿਣ ਸਹਿਣ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਾਸ ਧਿਆਨ ਰੱਖ ਰਹੀ ਹੈ।
ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਉਨ੍ਹਾਂ ਦੇ ਕਾਰੋਬਾਰ ਚਲਾਉਣ ਲਈ ਫ਼ਿਕਰਮੰਦ ਹੈ ਤੇ ਇਸ ਬਿਮਾਰੀ ਨਾਲ ਲੜਨ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਮੁਤਾਬਕ ਹੌਲੀ-ਹੌਲੀ ਕਾਰੋਬਾਰੀਆਂ ਦਾ ਕੰਮ ਧੰਦਾ ਸ਼ੁਰੂ ਕਰ ਦਿੱਤਾ ਜਾਵੇਗਾ।