ਪੰਜਾਬ

punjab

ETV Bharat / state

ਰਾਣਾ ਕੇ ਪੀ ਸਿੰਘ ਨੇ ਰੱਖਿਆ ਅਗਮਪੁਰ ਵਿਖੇ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ - ਵੱਡੀ ਮੰਗ ਦੀ ਪੂਰਤੀ

ਤਕਰੀਬਨ ਦਸ ਕਰੋੜ ਰੁਪਏ ਦੀ ਲਾਗਤ ਨਾਲ ਅਗੰਮਪੁਰ ਵਿਖੇ ਪੱਕੀ ਮੰਡੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿਸ ਦਾ ਕਾਫੀ ਕੰਮ ਹੋ ਚੁੱਕਾ ਹੈ ਅਤੇ ਬਾਕੀ ਕੰਮ ਛੇ ਮਹੀਨੇ ਦੇ ਵਿੱਚ ਪੂਰਾ ਹੋ ਜਾਵੇਗਾ ਅਤੇ ਲੋਕਾਂ ਨੂੰ ਇਕ ਵੱਡੀ ਸਹੂਲਤ ਮਿਲੇਗੀ

ਰਾਣਾ ਕੇ ਪੀ ਸਿੰਘ ਨੇ ਰੱਖਿਆ ਅਗਮਪੁਰ ਵਿਖੇ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ
ਰਾਣਾ ਕੇ ਪੀ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਅਗੰਮਪੁਰ ਵਿਖੇ ਨਵੀਂ ਅਨਾਜ ਮੰਡੀ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।

By

Published : Apr 14, 2021, 4:08 PM IST

ਅਨੰਦਪੁਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਅਗੰਮਪੁਰ ਵਿਖੇ ਨਵੀਂ ਅਨਾਜ ਮੰਡੀ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।

ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਲਗਦੇ ਸਮੁੱਚੇ ਇਲਾਕੇ ਦੀ ਵੱਡੀ ਮੰਗ ਦੀ ਪੂਰਤੀ ਇਸ ਮੰਡੀ ਦੇ ਬਣਨ ਦੇ ਨਾਲ ਹੋਵੇਗੀ। ਤਕਰੀਬਨ ਦਸ ਕਰੋੜ ਰੁਪਏ ਦੀ ਲਾਗਤ ਨਾਲ ਅਗੰਮਪੁਰ ਵਿਖੇ ਪੱਕੀ ਮੰਡੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿਸ ਦਾ ਕਾਫੀ ਕੰਮ ਹੋ ਚੁੱਕਾ ਹੈ ਅਤੇ ਬਾਕੀ ਕੰਮ ਛੇ ਮਹੀਨੇ ਦੇ ਵਿੱਚ ਪੂਰਾ ਹੋ ਜਾਵੇਗਾ ਅਤੇ ਲੋਕਾਂ ਨੂੰ ਇਕ ਵੱਡੀ ਸਹੂਲਤ ਮਿਲੇਗੀ।

ਕੇਂਦਰ ਦੁਆਰਾ ਐਫਸੀਆਈ ਦੇ ਵੱਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਕੀਤੇ ਜਾਣ ਦੇ ਮਾਮਲੇ ਵਿੱਚ ਤਿੱਖਾ ਪ੍ਰਤੀਕਰਮ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਦਾ ਰਿਸ਼ਤਾ ਬਹੁਤ ਪੁਰਾਣਾ ਰਿਸ਼ਤਾ ਹੈ। ਕੇਂਦਰ ਸਰਕਾਰ ਨੂੰ ਇਸ ਰਿਸ਼ਤੇ ਨੂੰ ਤੋੜਨ ਦੇ ਲਈ ਚੁੱਕੇ ਜਾ ਰਹੇ ਕਦਮ ਨਾਲ ਕਿਸਾਨਾਂ ਅਤੇ ਆੜ੍ਹ ਤੀਆਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਮੀਡੀਆ ਰਾਹੀ ਕੇਂਦਰ ਸਰਕਾਰ ਨੂੰ ਅਗਾਹ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਕਿਸਾਨੀ ਨੂੰ ਖਤਮ ਕਰਨ ਦੇ ਲਈ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਗਲਤ ਨਤੀਜੇ ਨਿਕਲਣਗੇ।

ਉਨ੍ਹਾ ਕਿਹਾ ਕਿ ਕਿਸੇ ਨੂੰ ਇਹ ਇਜਾਜ਼ਤ ਨਹੀਂ ਹੋਵੇਗੀ ਕਿ ਉਹ ਕਿਸੇ ਹੋਰ ਪ੍ਰਦੇਸ਼ ਤੋਂ ਆਪਣੀ ਫਸਲ ਲਿਆ ਕੇ ਪੰਜਾਬ ਦੀਆਂ ਮੰਡੀਆਂ ਦੇ ਵਿੱਚ ਇਸ ਕਰਕੇ ਵੇਚੇ ਕਿਉਂਕਿ ਪੰਜਾਬ ਦੇ ਵਿੱਚ ਐੱਮਐੱਸਪੀ ਬਾਕੀ ਦੇ ਸੂਬਿਆਂ ਨਾਲੋਂ ਜ਼ਿਆਦਾ ਹੈ। ਅਜਿਹੇ ਲੋਕਾਂ ਦੇ ਖਿਲਾਫ ਪੰਜਾਬ ਸਰਕਾਰ ਸਖ਼ਤੀ ਨਾਲ ਨਿਪਟੇਗੀ ਅਤੇ ਅਜਿਹੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ABOUT THE AUTHOR

...view details