ਰੂਪਨਗਰ:ਚੰਗਰ ਦੇ ਪਿੰਡਾਂ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਅਤੇ ਸਿੰਚਾਈ ਦੇ ਪਾਣੀ ਦੀ ਸਮੱਸਿਆ ਦਾ ਹੱਲ ਹੁੰਦੇ ਹੋਏ ਦਿਖ ਰਿਹਾ ਹੈ। ਇਸ ਸਬੰਧ ’ਚ ਪੰਜਾਬ ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ 75 ਕਰੋੜ ਦੀ ਲਾਗਤ ਨਾਲ ਚੰਗਰ ਦੇ ਸਮੁੱਚੇ ਖੇਤਰ ਨੂੰ ਲਿਫਟ ਇਰੀਗੇਸ਼ਨ ਰਾਹੀ ਸਿੰਚਾਈ ਲਈ ਪਾਣੀ ਉਪਲੱਬਧ ਕਰਵਾਉਣ ਦੀ ਯੋਜਨਾ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਲਿਫਟ ਇਰੀਗੇਸ਼ਨ ਸਕੀਮ ਦੇ ਚੱਲ ਰਹੇ ਪ੍ਰੋਜੈਕਟ ਦਾ ਰਾਣਾ ਕੇ.ਪੀ ਸਿੰਘ ਵੱਲੋਂ ਜਾਇਦਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਥੱਪਲ, ਮੋਹੀਵਾਲ, ਝਿੰਜੜੀ ਅਤੇ ਇਸ ਦੇ ਆਲੇ ਦੁਆਲੇ ਦੇ ਖੇਤਰ ਵਿੱਚ ਜੂਨ ਮਹੀਨੇ ਦੌਰਾਨ ਸਿੰਚਾਈ ਲਈ ਪਾਣੀ ਉਪਲੱਬਧ ਹੋ ਜਾਵੇਗਾ। ਨਾਲ ਹੀ ਇਸਦੇ ਪਹਿਲੇ ਪੜਾਅ ਦੇ ਮੁਕੰਮਲ ਹੋਣ ਤੋ ਤੁਰੰਤ ਬਾਅਦ ਦੂਜੇ ਪੜਾਅ ’ਤੇ ਕੰਮ ਸੁਰੂ ਹੋ ਜਾਵੇਗਾ।