ਸ੍ਰੀ ਅਨੰਦਪੁਰ ਸਾਹਿਬ:ਜਿੱਥੇ ਇੱਕ ਪਾਸੇ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਬੜ੍ਹੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਇਸ ਦੌਰਾਨ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਇੱਕ 23 ਸਾਲਾ ਔਰਤ ਨਾਲ ਜਬਰ ਜਨਾਹ ਕੀਤਾ ਗਿਆ ਹੈ।
ਇੱਕ ਖ਼ਬਰ ਮੁਤਾਬਿਕ ਇਸ ਸਬੰਧੀ ਥਾਣਾ ਮੁਖੀ ਨੇ ਕਿਹਾ ਕਿ ਪੀੜਤਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲ ਮਹੱਲਾ ਮਨਾਉਣ ਪਹੁੰਚੀ ਸੀ ਤਾਂ 5 ਨੌਜਵਾਨ ਉਸ ਨੂੰ ਗੱਲਾਂ ਵਿੱਚ ਲਾ ਕੇ ਆਪਣੇ ਨਾਲ ਲੈ ਗਏ ਤੇ ਚਲਦੀ ਕਾਰ ਵਿੱਚ ਉਸ ਨਾਲ ਬਲਾਤਕਾਰ ਕੀਤਾ ਹੈ।
ਇਹ ਵੀ ਪੜ੍ਹੋ:ਹੋਲੇ-ਮਹੱਲੇ ਮੌਕੇ ਖ਼ਾਲਸਾਈ ਰੰਗ ’ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ ਮਾਰਗ
ਜਾਣਕਾਰੀ ਮੁਤਾਬਿਕ ਵੀਰਵਾਰ ਨੂੰ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੇ ਦੌਰਾਨ ਪੁਲਿਸ ਨੇ ਇੱਕ ਨਾਕੇ 'ਤੇ ਗ੍ਰਿਫਤਾਰ ਕੀਤੇ ਗਏ 5 ਆਰੋਪੀ, ਜਿੰਨ੍ਹਾਂ ਕੋਲੋ ਪੁਲਿਸ ਕਰਮਚਾਰੀ ਦਾ ਚੋਰੀ ਹੋਇਆ ਪਰਸ ਬਰਾਮਦ ਹੋਇਆ ਉਥੇ ਹੀ ਪੁਲਿਸ ਨੂੰ ਉਨ੍ਹਾਂ ਦੀ ਗੱਡੀ ਵਿੱਚੋਂ ਇੱਕ ਲੜਕੀ ਵੀ ਮਿਲੀ। ਦੱਸ ਦੇਈਏ ਕਿ ਇਹ ਗੱਡੀ ਸ੍ਰੀ ਅਨੰਦਪੁਰ ਸਾਹਿਬ ਵਾਲੇ ਪਾਸਿਓਂ ਆ ਰਹੀ ਸੀ।
ਜਾਂਚ ਅਧਿਕਾਰੀ ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਆਰੋਪੀਆਂ ਦੀ ਗੱਡੀ ਵਿੱਚੋਂ ਬਰਾਮਦ ਹੋਈ ਲੜਕੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਇਸ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਆਰੋਪੀਆਂ ਨੇ ਉਸ ਨਾਲ ਰੋਪੜ ਖੇਤਰ ਵਿੱਚ ਜਬਰ ਜਨਾਹ ਕੀਤਾ। ਜਿਸ ਦੇ ਚੱਲਦੇ ਪੁਲਿਸ ਨੇ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕਰ ਕੇ ਕੇਸ ਰੋਪੜ ਦੀ ਪੁਲਿਸ ਨੂੰ ਟ੍ਰਾਂਸਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ:VIDEO: CRPF ਜਵਾਨਾਂ ਨੇ ਨੱਚ-ਗਾ ਕੇ ਮਨਾਈ ਹੋਲੀ