ਸ੍ਰੀ ਅਨੰਦਪੁਰ ਸਾਹਿਬ: ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਅਕਾਲ ਬੁੰਗਾ ਸੀਸਗੰਜ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਰਸ ਨਾਲ ਜੋੜਿਆ ਗਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਲਈ ਉਤਪੰਨ ਹੋਏ ਕਾਰਨਾਂ, ਜਿਨ੍ਹਾਂ 'ਚ ਖ਼ਾਸ ਤੌਰ 'ਤੇ ਉਸ ਸਮੇਂ ਦੀ ਹਕੂਮਤ ਦੇ ਜਬਰ ਅਤੇ ਜ਼ੁਲਮ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਚਮ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਮੌਕੇ ਸੰਗਤਾਂ ਇਹ ਪ੍ਰਣ ਕਰਨ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਅਤੇ ਗੁਰਬਾਣੀ ਨਾਲ ਖੁਦ ਨੂੰ ਜੋੜ ਕੇ ਸੱਚੇ ਮਾਰਗ 'ਤੇ ਚੱਲਦਿਆਂ ਘਰੀਬ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਜਾਵੇ।