ਰੋਪੜ: ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਹੁਣ ਸੂਬੇ ਭਰ ਵਿੱਚ ਮੈਡੀਕਲ ਸਟੋਰ ਸਿਹਤ ਸੇਵਾਵਾਂ ਅਤੇ ਹਸਪਤਾਲ ਟੈਸਟ ਕਰਨ ਵਾਲੀਆਂ ਲੈਬਾਂ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤ ਦਿਨ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਦਾ ਰੋਪੜ ਦੇ ਆਮ ਲੋਕਾਂ ਨੇ ਅਤੇ ਦੁਕਾਨਦਾਰਾਂ ਨੇ ਭਰਵਾਂ ਸਵਾਗਤ ਕੀਤਾ ਹੈ।
ਸੂਬੇ ਅੰਦਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਹੋ ਰਿਹਾ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ ਵਧ ਰਹੀ ਹੈ। ਉਧਰ, ਸਤੰਬਰ ਮਹੀਨੇ ਵਿੱਚ ਪੰਜਾਬ ਸਰਕਾਰ ਨੇ ਵੀਕੈਂਡ ਲੌਕਡਾਊਨ ਅਤੇ ਸ਼ਾਮ ਨੂੰ ਸਾਢੇ ਛੇ ਵਜੇ ਦੁਕਾਨਾਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਰੋਪੜ ਵਾਸੀਆਂ ਨੇ ਸਰਕਾਰ ਦੇ ਸਿਹਤ ਸੇਵਾਵਾਂ ਸਬੰਧੀ ਫ਼ੈਸਲੇ ਦੀ ਕੀਤੀ ਸ਼ਲਾਘਾ - rupnagar update
ਪੰਜਾਬ ਸਰਕਾਰ ਦੇ ਸਿਹਤ ਸੇਵਾਵਾਂ ਸਬੰਧੀ ਮੈਡੀਕਲ ਦੁਕਾਨਾਂ ਅਤੇ ਲੈਬ ਜਾਂਚ ਕੇਂਦਰ 24 ਘੰਟੇ ਖੋਲ੍ਹੇ ਜਾਣ ਦੇ ਫੈਸਲੇ ਦਾ ਲੋਕਾਂ ਅਤੇ ਦੁਕਾਨਦਾਰਾਂ ਨੇ ਸਵਾਗਤ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਹੁਣ ਐਮਰਜੈਂਸੀ ਵੇਲੇ ਵੀ ਮਰੀਜ਼ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।
ਰੋਪੜ ਵਾਸੀਆਂ ਨੇ ਸਰਕਾਰ ਦੇ ਸਿਹਤ ਸੇਵਾਵਾਂ ਸਬੰਧੀ ਫ਼ੈਸਲੇ ਦੀ ਕੀਤੀ ਸ਼ਲਾਘਾ
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਨਾਲ ਵੱਡੀ ਰਾਹਤ ਮਿਲੇਗੀ। ਉਧਰ ਲੈਬਾਰਟਰੀ ਚਲਾ ਰਹੇ ਤੇਜਵੰਤ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਮਰੀਜ਼ ਕਿਸੇ ਵੇਲੇ ਵੀ ਐਮਰਜੈਂਸੀ ਦੌਰਾਨ ਦਵਾਈਆਂ, ਸਿਹਤ ਸੇਵਾਵਾਂ ਅਤੇ ਲੈਬਾਰਟਰੀ ਦੇ ਵਿਚ ਟੈਸਟ ਕਰਵਾ ਸਕਦੇ ਹਨ। ਉਸ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ।