ਰੂਪਨਗਰ:ਦਾਣਾ ਮੰਡੀ ਦੇ ਵਿੱਚ ਝੋਨੇ ਦੀ ਖਰੀਦ ਤੋਂ ਬਾਅਦ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਦੇ ਵਿੱਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਸਥਾਨਕ ਆੜ੍ਹਤੀਆਂ ਦੀ ਮੰਗ ਹੈ ਕਿ ਸਰਕਾਰ ਇਨ੍ਹਾਂ ਬੋਰੀਆਂ ਨੂੰ ਲਿਫਟ ਕਰਨ ਲਈ ਜਲਦ ਤੋਂ ਜਲਦ ਪ੍ਰਬੰਧ ਕਰੇ
ਪੰਜਾਬ ਦੇ ਵਿੱਚ ਇਸ ਵਾਰ ਝੋਨੇ ਦੀ ਖਰੀਦ ਦਾ ਕੰਮ ਸਮੇਂ ਤੋਂ ਪਹਿਲਾਂ 27 ਸਤੰਬਰ ਤੋਂ ਹੀ ਸ਼ੁਰੂ ਹੋ ਗਿਆ ਹੈ। ਰੋਪੜ ਦੀ ਮੰਡੀ ਦੇ ਵਿੱਚ ਕਿਸਾਨਾਂ ਵੱਲੋਂ ਲਿਆਂਦਾ ਗਿਆ ਝੋਨਾ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਬੋਰੀਆਂ ਦੇ ਵਿੱਚ ਪੈਕ ਕਰਕੇ ਰੱਖ ਦਿੱਤਾ ਗਿਆ ਹੈ, ਪਰ ਇਨ੍ਹਾਂ ਪੈਕ ਹੋਈਆਂ ਝੋਨੇ ਦੀਆਂ ਬੋਰੀਆਂ ਦੀ ਲਿਫਟਿੰਗ ਦਾ ਕੰਮ ਅਜੇ ਤੱਕ ਵੀ ਸ਼ੁਰੂ ਨਹੀਂ ਹੋਇਆ ਹੈ। ਲਿਫਟਿੰਗ ਨਾ ਹੋਣ ਕਾਰਨ ਰੋਪੜ ਦੀ ਝੋਨਾ ਖ਼ਰੀਦ ਮੰਡੀ ਦੇ ਵਿੱਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਝੋਨੇ ਦੀ ਬੋਰੀਆਂ ਦੀ ਲਿਫ਼ਟਿੰਗ ਨਾ ਹੋਣਾ ਸੂਬਾ ਸਰਕਾਰ ਦੇ ਪ੍ਰਬੰਧਾਂ ਵਿੱਚ ਵੱਡੀ ਕਮੀ ਵੱਲ ਵੀ ਇਸ਼ਾਰਾ ਕਰਦਾ ਹੈ।