ਰੂਪਨਗਰ: ਸੀਆਈਏ ਸਟਾਫ ਦੀ ਟੀਮ ਵੱਲੋਂ ਇੱਕ ਵਿਅਕਤੀ ਕੋਲੋਂ 224 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਦੇ ਏਐਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਤੇਜ ਸਿੰਘ ਨਿਵਾਸੀ ਛੋਟੀ ਰੈਲੋਂਂ ਤੋਂ 112 ਏਵਿਲ ਟੀਕੇ, 10 ਐਮਐਲ, 112 ਬਰੂਫਿਲ ਟੀਕੇ ਬਰਾਮਦ ਕੀਤੇ ਗਏ ਹਨ। ਜਿਸ ਕੋਲ ਇਨ੍ਹਾਂ ਦਵਾਈਆਂ ਸਬੰਧੀ ਕੋਈ ਕਾਗਜ਼ਾਤ ਨਹੀਂ ਸਨ। ਪੁਲਿਸ ਵੱਲੋਂ ਮੁਲਜ਼ਮ ਖਿਲਾਫ ਐਨਡੀਪੀਐੱਸ ਦਾ ਮਾਮਲਾ ਦਰਜ ਕਰਨ ਉਪਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਰੋਪੜ ਪੁਲਿਸ ਵੱਲੋਂ ਨਸ਼ੇ ਖ਼ਿਲਾਫ਼ ਮੁਹਿੰਮ, ਤਿੰਨ ਨਸ਼ਾ ਤਸਕਰ ਕਾਬੂ
ਜ਼ਿਕਰਯੋਗ ਹੈ ਕਿ ਰੋਪੜ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ ਇਨ੍ਹਾਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ।
ਸੀਆਈਏ ਸਟਾਫ਼ ਰੋਪੜ ਦੀ ਟੀਮ ਵੱਲੋਂ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਭੋਜੇਮਾਜਰਾ ਪੁਲ ਦੇ ਕੋਲ ਨਾਕਾਬੰਦੀ ਦੌਰਾਨ ਸਵਿਫਟ ਡਿਜ਼ਾਇਰ ਕਾਰ ’ਤੇ ਸਵਾਰ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ (ਨਸ਼ਾ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਹਿਚਾਣ ਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਰੌਣੀ ਕਲਾਂ ਮੋਰਿੰਡਾ ਅਤੇ ਗੁਰਜੋਤ ਸਿੰਘ ਪੁੱਤਰ ਸੋਹਣ ਸਿੰਘ ਨਿਵਾਸੀ ਘੜੂੰਆਂ ਮੋਹਾਲੀ ਵਜੋਂ ਹੋਈ ਹੈ। ਦੋਹਾਂ ਖ਼ਿਲਾਫ਼ ਪੁਲਿਸ ਨੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਨ ਉਪਰੰਤ ਦੋਹਾਂ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਰੋਪੜ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ ਇਨ੍ਹਾਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ’ਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਤਾਂ ਜੋ ਨਸ਼ੇ ਦੇ ਵਪਾਰ ਨੂੰ ਖ਼ਤਮ ਕੀਤਾ ਜਾ ਸਕੇ।