ਰੋਪੜ: ਨਵੀ ਸਿੱਖਿਆ ਨੀਤੀ ਵਿਰੁੱਧ ਤੇ ਵਿਦਿਆਰਥੀਆਂ ਦੀਆ ਵੱਖ-ਵੱਖ ਮੰਗਾ ਨੂੰ ਲੈ ਕੇ ਰੋਪੜ ਵਿੱਚ ਪੰਜਾਬ ਸਟੂਡੈਂਟ ਯੂਨੀਅਨ ਨੇ ਰੋਸ਼ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਰੋਪੜ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿੱਚ ਕੀਤਾ ਗਿਆ।
ਨਵੀ ਸਿੱਖਿਆ ਨੀਤੀ ਵਿਰੁੱਧ ਪੰਜਾਬ ਸਟੂਡੈਂਟ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ - educational policy
ਨਵੀ ਸਿੱਖਿਆ ਨੀਤੀ ਵਿਰੁੱਧ ਤੇ ਵਿਦਿਆਰਥੀਆਂ ਦੀਆਂ ਵੱਖ ਵੱਖ ਮੰਗਾ ਨੂੰ ਲੈ ਕੇ ਰੂਪਨਗਰ ਵਿੱਚ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
![ਨਵੀ ਸਿੱਖਿਆ ਨੀਤੀ ਵਿਰੁੱਧ ਪੰਜਾਬ ਸਟੂਡੈਂਟ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ ਫ਼ੋਟੋ](https://etvbharatimages.akamaized.net/etvbharat/prod-images/768-512-8464733-thumbnail-3x2-d.jpg)
ਇਸ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਪੰਜਾਬ ਸਟੂਡੈਂਟ ਯੂਨੀਅਨ ਰੋਪੜ ਦੇ ਪ੍ਰਧਾਨ ਜਗਮਨ ਸੈਣੀ ਨੇ ਕੀਤੀ, ਜਿਸ 'ਚ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਿਲ ਹੋਏ, ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵੀ ਸਿਖਿਆ ਨੀਤੀ ਨੂੰ ਰੱਦ ਕੀਤਾ ਜਾਵੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਆਨਲਾਈਨ ਪੜਾਈ ਕਰਵਾਉਣ ਤੋਂ ਪਹਿਲਾ ਇਸਦਾ ਪੂਰਾ ਢਾਂਚਾ ਵਿਕਸਿਤ ਕੀਤਾ ਜਾਵੇ, ਫਾਈਨਲ ਕਲਾਸਾਂ ਦੇ ਵਿਦਿਆਰਥੀਆਂ ਨੂੰ ਪੇਪਰਾਂ ਤੋਂ ਪਹਿਲਾ ਇੱਕ ਮਹੀਨਾ ਕਲਾਸਾਂ ਲਗਾਉਣ ਦਾ ਸਮਾਂ ਦਿੱਤਾ ਜਾਵੇ, ਜਾ ਬਿਨ੍ਹਾਂ ਪੇਪਰ ਲਏ ਉਨ੍ਹਾਂ ਨੂੰ ਪ੍ਰਮੋਟ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਐੱਸਸੀ ਵਰਗ ਤੋਂ ਲਈਆ ਫੀਸਾਂ ਵਾਪਸ ਕੀਤੀਆਂ ਜਾਣ, ਕਿਉਂਕਿ ਖਾਲਸਾ ਕਾਲਜ ਅਨੰਦਪੁਰ ਸਾਹਿਬ ਦਲਿਤ ਵਰਗ ਤੋਂ ਪੂਰੀਆਂ ਫੀਸ ਵਸੂਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 'ਜੇ ਕਲਾਸਾਂ ਨਹੀਂ ਤਾ ਫੀਸਾਂ ਨਹੀਂ' ਆਦਿ ਕਈ ਮੰਗਾ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।