ਰੂਪਨਗਰ:ਜ਼ਿਲ੍ਹੇ ਤੋਂ ਕੋਰੋਨਾ ਨਾਲ ਜੁੜੀ ਇੱਕ ਰਾਹਤ ਵਾਲੀ ਖ਼ਬਰ ਹੈ, ਜਿੱਥੇ 29 ਮਰੀਜ਼ ਕੋਰੋਨਾ ਦੀ ਜੰਗ ਜਿੱਤ ਕੇ ਘਰ ਪਰਤ ਗਏ ਹਨ। ਦੱਸ ਦਈਏ, ਉਨ੍ਹਾਂ ਨੂੰ ਸਿਹਤ ਮਹਿਕਮੇ ਦੀਆ ਹਦਾਇਤਾਂ ਅਨੁਸਾਰ ਘਰ ਭੇਜਿਆ ਗਿਆ ਹੈ।
ਰੂਪਨਗਰ ਜ਼ਿਲ੍ਹੇ ਦੇ 29 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ਰੂਪਨਗਰ ਤੋਂ ਕੋਰੋਨਾ ਨਾਲ ਜੁੜੀ ਇੱਕ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਜ਼ਿਲ੍ਹੇ ਦੇ 29 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਸ ਤੋਂ ਬਾਅਦ ਸਿਹਤ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਮਰੀਜ਼ਾਂ ਨੂੰ ਘਰ ਭੇਜ ਦਿੱਤਾ ਗਿਆ ਹੈ।
ਹੁਣ ਰੂਪਨਗਰ ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਮਰੀਜਾਂ ਦੀ ਗਿਣਤੀ 28 ਰਹਿ ਗਈ ਹੈ। ਪੂਰੇ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਦੇ 1258 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋ 1133 ਦੀ ਰਿਪੋਰਟ ਨੈਗਟਿਵ ਆਈ ਤੇ 58 ਦੀ ਰਿਪੋਰਟ ਆਉਣੀ ਬਾਕੀ ਹੈ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਇਹ ਜਾਣਕਾਰੀ ਟਵਿੱਟਰ ਹੈਂਡਲ ਤੇ ਸਾਂਝੀ ਕੀਤੀ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਮਹਿਕਮੇ ਦੀਆਂ ਗਾਈਡ ਲਾਈਨਜ਼ ਅਨੁਸਾਰ ਮਾਸਕ ਸੈਨੇਟਾਈਜ਼ਰ ਦੀ ਵਰਤੋਂ ਕਰਨ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਤਾਂ ਕਿ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ।