ਰੂਪਨਗਰ: ਲੌਕਡਾਊਨ ਦੇ ਚਲਦੇ ਦੇਸ਼ ਭਰ 'ਚ ਲੋਕ ਵੱਖ-ਵੱਖ ਸੂਬਿਆਂ 'ਚ ਫਸੇ ਹੋਏ ਹਨ। ਹੋਰਨਾਂ ਸੂਬਿਆਂ 'ਚ ਫਸੇ ਲੋਕ ਜਲਦ ਤੋਂ ਜਲਦ ਆਪਣੇ ਘਰ ਪਹੁੰਚਣਾ ਚਾਹੁੰਦੇ ਹਨ। ਲੌਕਡਾਊਨ ਦੇ ਚਲਦੇ ਰੂਪਨਗਰ 'ਚ ਹਿਮਾਚਲ ਪ੍ਰਦੇਸ਼ ਦੇ ਕਈ ਵਿਦਿਆਰਥੀ ਤੇ ਨਿੱਜੀ ਕੰਪਨੀਆਂ 'ਚ ਕੰਮ ਕਰਨ ਵਾਲੇ ਲੋਕ ਫਸੇ ਹਨ। ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਫਸੇ ਵਿਦਿਆਰਥੀਆਂ ਨੂੰ ਹਿਮਾਚਲ ਪ੍ਰਦੇਸ਼ ਲਈ ਰਵਾਨਾ ਕਰ ਦਿੱਤਾ ਗਿਆ ਹੈ।
ਰੂਪਨਗਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਫਸੇ ਵਿਦਿਆਰਥੀਆਂ ਨੂੰ ਹਿਮਾਚਲ ਪ੍ਰਦੇਸ਼ ਲਈ ਕੀਤਾ ਗਿਆ ਰਵਾਨਾ - ਵਿਦਿਆਰਥੀਆਂ ਨੂੰ ਹਿਮਾਚਲ ਪ੍ਰਦੇਸ਼ ਕੀਤਾ ਰਵਾਨਾ
ਰੂਪਨਗਰ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਫਸੇ ਹਿਮਾਚਲੀ ਵਿਦਿਆਰਥੀਆਂ ਤੇ ਲੋਕਾਂ ਨੂੰ ਵਾਪਸ ਉਨ੍ਹਾਂ ਘਰ ਭੇਜਣ ਦਾ ਉਪਰਾਲਾ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਲੋਕਾਂ ਨੂੰ ਅੱਜ ਵਾਪਸ ਹਿਮਚਾਲ ਪ੍ਰਦੇਸ਼ ਲਈ ਰਵਾਨਾ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਕੋਰੋਨਾ ਮਹਾਂਮਾਰੀ ਕਾਰਨ ਸੂਬੇ 'ਚ ਕਰਫਿਊ ਦੇ ਚਲਦੇ 100 ਦੇ ਕਰੀਬ ਹਿਮਾਚਲ ਪ੍ਰਦੇਸ਼ ਦੇ ਵਿਦਿਆਰਥੀ ਤੇ ਨਿੱਜੀ ਕੰਪਨੀ ਦੇ ਕਰਮਚਾਰੀ ਸ਼ਹਿਰ 'ਚ ਫਸੇ ਹੋਏ ਸੀ। ਉਨ੍ਹਾਂ ਵੱਲੋਂ ਲਗਾਤਾਰ ਸੂਬਾ ਸਰਕਾਰ ਤੋਂ ਘਰ ਵਾਪਸ ਭੇਜੇ ਜਾਣ ਲਈ ਮਦਦ ਦੀ ਅਪੀਲ ਕੀਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਉਨ੍ਹਾਂ ਦੇ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਘਰ ਵਾਪਸੀ ਦੀ ਖੁਸ਼ੀ ਪ੍ਰਗਟਾਈ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਰੂਪਨਗਰ ਦੇ ਤਹਿਸੀਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਇੱਥੇ ਸੌ ਦੇ ਕਰੀਬ ਲੋਕ ਸੇ ਹੋਏ ਸਨ। ਇਹ ਸਾਰੇ ਹੀ ਲੋਕ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਤੋਂ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਆਪਸੀ ਤਾਲਮੇਲ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਬੱਸਾਂ ਰਾਹੀ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਭ ਨੂੰ ਚੰਡੀਗੜ੍ਹ ਭਵਨ ਹਿਮਾਚਲ ਪ੍ਰਦੇਸ਼ ਪਹੁੰਚਾਇਆ ਜਾਵੇਗਾ ਉੱਥੋਂ ਹਿਮਾਚਲ ਸਰਕਾਰ ਇਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਏਗੀ।