ਰੂਪਨਗਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਉੱਤੇ ਭਾਰੇ ਵਾਹਨਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ (Violation of traffic rules) ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ 10 ਓਵਰਲੋਡਡ ਵਾਹਨਾਂ ਦੇ ਚਲਾਨ ਕੱਟ (cut challans of overloaded vehicles) ਕੇ 3 ਲੱਖ ਦੇ ਕਰੀਬ ਦਾ ਜੁਰਮਾਨਾ ਕੀਤਾ ਗਿਆ ਜਦਕਿ ਇਨ੍ਹਾਂ ਵਾਹਨਾਂ ਨੂੰ ਜਬਤ ਵੀ ਕੀਤਾ ਗਿਆ ਹੈ।
ਇਹ ਵੀ ਪੜੋ:ਕਿਸਾਨ ਨੇ 1 ਘੰਟੇ ਲਈ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ, ਟੋਲ ਪ੍ਰਬੰਧਕਾਂ ਨੂੰ ਦਿੱਤਾ ਅਲਟੀਮੇਟਮ
ਇਸ ਬਾਰੇ ਜਾਣਕਾਰੀ ਦਿੰਦਿਆਂ ਆਰ.ਟੀ.ਏ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫਿਕ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਇਹ ਲਾਜ਼ਮੀ ਹੈ ਕਿ ਸਾਡੇ ਵਲੋਂ ਕਿਸੀ ਵੀ ਤਰ੍ਹਾਂ ਨਿਯਮ ਭੰਗ ਨਾ ਕੀਤੇ ਜਾਣ ਤਾਂ ਜੋ ਦੁਰਘਟਨਾਵਾਂ ਨਾਲ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।