ਪੰਜਾਬ

punjab

By

Published : Jan 24, 2020, 5:15 PM IST

ETV Bharat / state

ਰੂਪਨਗਰ ਦੀ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਸੁਣਾਈ 5 ਸਾਲ ਦੀ ਸਜ਼ਾ

ਰੂਪਨਗਰ ਦੀ ਅਦਾਲਤ ਨੇ ਇੱਕ ਮਾਮਲੇ ਦੇ ਵਿੱਚ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਉਸ ਦੇ ਇੱਕ ਸਾਥੀ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ।

Rupnagar court sentenced Gangster Dilpreet Baba to 5 years in jail
ਫ਼ੋਟੋ

ਰੂਪਨਗਰ: ਪੰਜਾਬ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਉਸ ਦੇ ਇੱਕ ਸਾਥੀ ਨੂੰ ਰੂਪਨਗਰ ਦੀ ਅਦਾਲਤ ਨੇ ਇੱਕ ਮਾਮਲੇ ਦੇ ਵਿੱਚ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਮੁਤਾਬਕ ਸਾਲ 2015 'ਚ ਨੂਰਪੁਰ ਬੇਦੀ ਇਲਾਕੇ ਵਿੱਚ ਦਿਲਪ੍ਰੀਤ ਸਿੰਘ ਬਾਬਾ ਤੇ ਉਸ ਦੇ ਸਾਥੀਆਂ ਵੱਲੋਂ ਬਚਿੱਤਰ ਸਿੰਘ 'ਤੇ ਫਾਇਰਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਇਨ੍ਹਾਂ 'ਤੇ ਮਾਮਲਾ ਦਰਜ ਹੋਇਆ ਸੀ।

ਵੇਖੋ ਵੀਡੀਓ

ਜਾਣਕਾਰੀ ਦਿੰਦੇ ਹੋਏ ਐਡਵੋਕੇਟ ਗੌਰਵ ਕਪੂਰ ਨੇ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਅਦਾਲਤ ਵੱਲੋਂ ਦਿਲਪ੍ਰੀਤ ਸਿੰਘ ਬਾਬਾ ਅਤੇ ਉਸ ਦੇ ਇੱਕ ਸਾਥੀ ਜਸਪਾਲ ਸਿੰਘ ਜੱਸੀ ਨੂੰ ਪੰਜ-ਪੰਜ ਸਾਲ ਦੀ ਸਜ਼ਾ ਅਤੇ ਪੰਜ-ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।

ABOUT THE AUTHOR

...view details