ਰੂਪਨਗਰ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਹੁਣ ਕੋਰੋਨਾ ਨੇ ਉੱਚ ਅਧਿਕਾਰੀਆਂ ਨੂੰ ਆਪਣੇ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਕਈ ਉੱਚ ਅਧਿਕਾਰੀ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਬੀਤੇ ਦਿਨੀਂ ਰੂਪਨਗਰ ਜ਼ਿਲ੍ਹੇ ਦੇ ਐਸਡੀਐਮ ਵੀ ਕੋਰੋਨਾ ਪੌਜ਼ੀਟਿਵ ਆ ਗਏ ਸਨ, ਜਿਸ ਤੋਂ ਬਾਅਦ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਤਹਿਸੀਲ ਦਫ਼ਤਰ ਅਤੇ ਐਸਡੀਐਮ ਦਫ਼ਤਰ ਨੂੰ 3 ਦਿਨਾਂ ਲਈ ਲੋਕਾਂ ਵਾਸਤੇ ਬੰਦ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਸੀ।
ਡੀਸੀ ਦਫ਼ਤਰ ਆਮ ਲੋਕਾਂ ਲਈ 2 ਦਿਨਾਂ ਲਈ ਬੰਦ
ਬੀਤੇ ਦਿਨੀਂ ਰੂਪਨਗਰ ਦੇ ਐਸਡੀਐਮ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਜਿੱਥੇ ਐਸਡੀਐਮ ਦਫ਼ਤਰ ਨੂੰ ਆਮ ਲੋਕਾਂ ਵਾਸਤੇ 3 ਦਿਨਾਂ ਲਈ ਬੰਦ ਕਰ ਦਿੱਤਾ ਸੀ ਉੱਥੇ ਹੀ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਵੀ ਆਮ ਲੋਕਾਂ ਲਈ 2 ਦਿਨਾਂ ਲਈ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਬੰਦ ਕਰ ਦਿੱਤਾ ਹੈ।
ਫ਼ੋਟੋ
ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਇੱਕ ਨਵਾਂ ਪਬਲਿਕ ਨੋਟਿਸ ਲਗਾ ਦਿੱਤਾ ਗਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਐਸਡੀਐਮ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਤੇ ਅਧਿਕਾਰੀ ਡੀਸੀ ਦਫਤਰ ਦੇ ਵਿੱਚ ਆਉਂਦੇ ਜਾਂਦੇ ਰਹੇ ਹਨ। ਇਸ ਕਾਰਨ ਕੋਰੋਨਾ ਮਹਾਂਮਾਰੀ ਫੈਲਣ ਦਾ ਖ਼ਦਸ਼ਾ ਵਧ ਸਕਦਾ ਹੈ ਤੇ ਅਹਿਤਿਆਤ ਵਜੋਂ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਵੀ ਆਮ ਲੋਕਾਂ ਵਾਸਤੇ ਅਗਲੇ 2 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।