ਰੂਪਨਗਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਵਿੱਚ ਵੀ ਲੌਕਡਾਊਨ 31 ਮਈ ਤੱਕ ਵਧਾ ਦਿੱਤਾ ਗਿਆ ਹੈ, ਜਦਕਿ ਕਰਫਿਊ ਦੇ ਸਮੇਂ ਨੂੰ ਘਟਾਉਂਦੇ ਹੋਏ ਹੁਣ ਕਰਫਿਊ ਹੁਣ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 7 ਵਜੇ ਤੱਕ ਲਾਗੂ ਰਹੇਗਾ।
ਲੌਕਡਾਊਨ ਦੀਆਂ ਹਦਾਇਤਾਂ ਸਬੰਧੀ ਡੀਸੀ ਨੇ ਦਿੱਤੀ ਜਾਣਕਾਰੀ ਉਨ੍ਹਾਂ ਦੱਸਿਆ ਕਿ ਹੁਣ ਸ਼ੋਪਿੰਗ ਮਾਲ, ਸ਼ੌਪਿੰਗ ਕੰਪਲੈਕਸ ਸਮੇਤ ਰੀਸਟ੍ਰਕਿਟਿਡ ਕੀਤੀਆਂ ਗਈਆਂ ਦੁਕਾਨਾਂ ਨੂੰ ਛੱਡ ਕੇ ਬਾਕੀਆਂ ਸਾਰੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲੀਆਂ ਜਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੌਕਡਾਊਨ ਸਬੰਧੀ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿਨ ਦੇ ਸਮੇਂ ਦੁਕਾਨਾਂ, ਦਫ਼ਤਰ, ਉਦਯੋਗਿਕ ਅਦਾਰਿਆਂ ਸਬੰਧੀ ਆਵਾਜਾਈ ਲਈ ਕਿਸੇ ਤਰ੍ਹਾਂ ਦੇ ਪਾਸ ਦੀ ਹੁਣ ਜ਼ਰੂਰਤ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਕੂਲ ਅਤੇ ਸਿੱਖਿਅਕ ਅਦਾਰਿਆਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜਦਕਿ ਆਨਲਾਇਨ ਡਿਸਟੈਂਸ ਲਰਨਿੰਗ ਜਾਰੀ ਰਹੇਗੀ। ਹੋਟਲ ਅਤੇ ਰੈਸਟੋਰੇਂਟ ਵਿੱਚ ਬੈਠਣ ਤੇ ਪਾਬੰਦੀ ਹੋਵੇਗੀ ਕੇਵਲ ਹੋਮ ਡਿਲੀਵਰੀ ਕੀਤੀ ਜਾ ਸਕਦੀ ਹੈ। ਸਿਨੇਮਾ ਹਾਲ, ਸ਼ਾਪਿੰਗ ਮਾਲ , ਸ਼ਾਪਿੰਗ ਕੰਪਲੈਕਸ, ਜਿੰਮ, ਸਵਿਮਿੰਗ ਪੂਲ, ਇੰਟਰਟੇਨਮੈਂਟ ਪਾਰਕ, ਥਿਏਟਰ, ਬਾਰ, ਔਡੀਟੋਰੀਅਮਜ਼, ਅਸੈਂਬਲੀ ਹਾਲਜ਼ ਵੀ ਬੰਦ ਰਹਿਣਗੇ।
ਇਸ ਤੋਂ ਇਲਾਵਾ ਧਾਰਮਿਕ ਸਥਾਨਾਂ ਵਿੱਚ ਪਬਲਿਕ ਦੇ ਜਾਣ 'ਤੇ ਪਾਬੰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਟਰੱਕ ਅਤੇ ਗੁਡਜ਼ ਮੂਵਮੈਂਟ ਨੂੰ 24 ਘੰਟੇ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ 4 ਪਹੀਆ, 2 ਪਹੀਆ ਵਾਹਨਾਂ ਦੀ ਆਵਾਜਾਈ ਸਬੰਧੀ ਸਟੇਂਟ ਟਰਾਂਸਪੋਰਟ ਦੀ ਗਾਈਡਲਾਈਨਜ਼ ਮੁਤਾਬਕ ਚਲਾਏ ਜਾ ਸਕਦੇ ਹਨ।
ਉਨਾਂ ਦੱਸਿਆ ਕਿ ਈ-ਕਮਰਸ ਦੀਆਂ ਸੇਵਾਵਾਂ ਨੂੰ ਵੀ ਚਾਲੂ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਐਗਰੀਕਲਚਰ ਐਕਟੀਵਿਟੀ ਵੀ ਚਾਲੂ ਰੱਖੀ ਜਾ ਸਕਦੀ ਹੈ । ਸਪੋਰਟਸ ਐਕਟੀਵਿਟੀ ਵੀ ਚਾਲੂ ਰਹੇਗੀ ਪਰ ਦਰਸ਼ਕ ਅਲਾਊਡ ਨਹੀਂ ਹੋਣਗੇ। ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਦੇ ਵਿੱਚ 50 ਪ੍ਰਤੀਸ਼ਤ ਸਟਾਫ਼ ਦੇ ਨਾਲ ਕੰਮ ਕੀਤਾ ਜਾ ਸਕਦਾ ਹੈ ਤਾਂ ਜੋ ਸੋਸ਼ਲ ਡਿਸਟੈਂਸ ਨੂੰ ਮੇਨਟੈਨ ਕੀਤਾ ਜਾ ਸਕੇ।