ਰੂਪਨਗਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਰੂਪਨਗਰ ਦੇ ਨਹਿਰੂ ਸਟੇਡੀਅਮ 'ਚ ਕੀਤਾ ਗਿਆ। ਦੱਸ ਦੇਈਏ ਕਿ ਇਹ ਪ੍ਰੋਗਰਾਮ ਸ਼ਨੀਵਾਰ ਦੀ ਸ਼ਾਮ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ ’ਤੇ ਰੂਪਮਾਨ ਕੀਤਾ।
ਇਸ ਸ਼ੋਅ 'ਚ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਕਰਨ ਦੀਆਂ ਸਿੱਖਿਆਵਾਂ 'ਤੇ ਜਾਣੂ ਕਰਵਾਇਆ ਹੈ। ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਹ ਸ਼ੋਅ ਬਹੁਤ ਹੀ ਬਾਰੀਕਬੀਨੀ ਨਾਲ ਡਿਜਾਇਨ ਕੀਤਾ ਗਿਆ ਹੈ ।
ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਲਈ ਰੂਪਮਾਨ ਕੀਤਾ ਗਿਆ ਹੈ। ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਸਿਧਾਂਤ, ਦਖਾਇਆ ਗਿਆ ਹੈ।