ਪੰਜਾਬ

punjab

ETV Bharat / state

ਕੋਰੋਨਾ ਮਹਾਂਮਾਰੀ ਦੌਰਾਨ ਚਲਾਨ ਕੱਟਣ 'ਚ ਰੂਪਨਗਰ ਮੋਹਰੀ ! - ਕੋਰੋਨਾ ਮਹਾਂਮਾਰੀ

ਕੋਰੋਨਾ ਮਹਾਂਮਾਰੀ ਦੇ ਚੱਲਦੇ ਚਲਾਨ ਕੱਟਣ ਦੇ ਵਿੱਚ ਰੂਪਨਗਰ ਪੁਲਿਸ ਪੰਜਾਬ ਦੇ ਵਿੱਚ ਮੋਹਰੀ ਬਣਦੀ ਜਾ ਰਹੀ ਹੈ। ਸ਼ਹਿਰ ਦੇ ਵਿੱਚ ਨਾਕੇਬੰਦੀ ਦੌਰਾਨ ਰੋਜ਼ਾਨਾ ਪੁਲਿਸ ਵੱਲੋਂ ਚਲਾਨ ਕੱਟੇ ਜਾ ਰਹੇ ਹਨ ਅਤੇ ਪੁਲਿਸ ਵੱਲੋਂ ਕੋਤਾਹੀ ਵਰਤਣ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ।

ਫ਼ੋਟੋ।
ਫ਼ੋਟੋ।

By

Published : Jul 29, 2020, 2:07 PM IST

ਰੂਪਨਗਰ: ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਲਗਾਤਾਰ ਆਪਣੇ ਪੈਰ ਪਸਾਰ ਰਹੀ ਹੈ। ਪੰਜਾਬ ਵਿੱਚ ਵੀ ਇਸ ਮਹਾਂਮਾਰੀ ਦੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਸਥਿਤੀ ਵਿੱਚ ਸਿਹਤ ਮਹਿਕਮੇ ਵੱਲੋਂ ਆਮ ਜਨਤਾ ਦੀ ਸਿਹਤ ਸੰਭਾਲ ਅਤੇ ਕੋਰੋਨਾ ਤੋਂ ਬਚਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਵੇਖੋ ਵੀਡੀਓ

ਇਨ੍ਹਾਂ ਹਦਾਇਤਾਂ ਵਿੱਚ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਹੋਰ ਵੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ ਉੱਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਵੀ ਇਨ੍ਹਾਂ ਸਾਰੇ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਤੋਂ ਪਿੱਛੇ ਨਹੀਂ ਹਟ ਰਹੀ ਹੈ।

ਰੂਪਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ ਪੰਜਾਬ ਪੁਲਿਸ ਪਾਰਟੀਆਂ ਵੱਲੋਂ ਨਾਕੇਬੰਦੀ ਕੀਤੀ ਹੋਈ ਹੈ ਜਿਥੋਂ ਗੁਜ਼ਰਨ ਵਾਲੇ ਹਰ ਵਾਹਨ ਦੀ ਚੈਕਿੰਗ ਹੁੰਦੀ ਹੈ। ਰੂਪਨਗਰ ਪੁਲਿਸ ਦੇ ਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਦੇ ਆਦੇਸ਼ਾਂ ਮੁਤਾਬਕ ਪੂਰੇ ਜ਼ਿਲ੍ਹੇ ਦੀ ਪੁਲਿਸ ਚੌਕਸ ਹੈ ਅਤੇ ਰੂਪਨਗਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਨਾਕੇਬੰਦੀਆਂ ਦੌਰਾਨ ਚਲਾਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਰੂਪਨਗਰ ਪੁਲਿਸ ਹੁਣ ਤੱਕ 17500 ਦੇ ਕਰੀਬ ਚਲਾਨ ਕੱਟ ਚੁੱਕੀ ਹੈ ਜੋ ਕਿ ਪੂਰੇ ਪੰਜਾਬ ਦੇ ਵਿੱਚ ਦੂਜੇ ਜਾਂ ਤੀਜੇ ਨੰਬਰ ਉੱਤੇ ਹਨ।

ABOUT THE AUTHOR

...view details