ਰੋਪੜ: ਪੰਜਾਬ ਦੀ ਕੈਪਟਨ ਸਰਕਾਰ ਸਰਕਾਰੀ ਮਹਿਕਮਿਆਂ ਦੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਪੰਜਾਬ ਦੀ ਜਨਤਾ ਦਫ਼ਤਰਾਂ ਦੇ ਵਿੱਚ ਫੈਲੇ ਭ੍ਰਿਸ਼ਟਾਚਾਰ ਦੇ ਵਿਰੁੱਧ ਆਵਾਜ਼ ਚੁੱਕ ਰਹੀ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੂਪਨਗਰ ਦੇ ਨਾਇਬ ਤਹਿਸੀਲਦਾਰ ਵਿਰੁੱਧ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾ ਕੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਸੀ।
ਨਾਇਬ ਤਹਿਸੀਲਦਾਰ 'ਤੇ ਲੱਗੇ ਰਿਸ਼ਵਤ ਮੰਗਣ ਦੇ ਦੋਸ਼ - rupnagar Naib Tehsildar demanding bribe
ਰੂਪਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਲੋਕਾਂ ਵੱਲੋਂ ਨਾਇਬ ਤਹਿਸੀਲਦਾਰ ਦੇ ਵਿਰੁੱਧ ਨਾਅਰੇਬਾਜ਼ੀ ਕਰ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਇਲਜ਼ਾਮ ਹੈ ਕਿ ਨੈਬ ਤਹਿਸੀਲਦਾਰ ਰਜਿਸਟਰੀ ਕਰਨ ਦੇ ਬਦਲੇ 1 ਫ਼ੀਸਦੀ ਰਿਸ਼ਵਤ ਦੀ ਮੰਗ ਕਰਦਾ ਅਤੇ ਬਦਸਲੂਕੀ ਵੀ ਕਰਦਾ ਹੈ।
ਫ਼ੋਟੋ
ਦੱਸਣਯੋਗ ਹੈ ਕਿ ਮੋਰਿੰਡਾ ਦੇ ਨਗਰ ਕੌਂਸਲ ਦੇ ਐੱਮਸੀ ਦਾ ਇਲਜ਼ਾਮ ਹੈ ਕਿ ਉਹ ਜਦੋਂ ਆਪਣੇ ਰਿਸ਼ਤੇਦਾਰ ਦੀ ਰਜਿਸਟਰੀ ਕਰਾਉਣ ਵਾਸਤੇ ਨੈਬ ਤਹਿਸੀਲਦਾਰ ਕੋਲ ਗਏ ਸਨ ਤਾਂ ਨੈਬ ਤਹਿਸੀਲਦਾਰ ਨੇ ਉਨ੍ਹਾਂ ਦੇ ਨਾਲ ਬਦਸਲੂਕੀ ਕੀਤੀ ਅਤੇ ਰਜਿਸਟਰੀ ਕਰਨ ਦੇ ਬਦਲੇ 1 ਫ਼ੀਸਦੀ ਰਿਸ਼ਵਤ ਦੀ ਮੰਗ ਕੀਤੀ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਨ 'ਤੇ ਨਗਰ ਕੌਂਸਲ ਮੋਰਿੰਡਾ ਦੇ ਐੱਮਸੀ ਅੰਮ੍ਰਿਤਪਾਲ ਸਿੰਘ ਖੱਟੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਿਤਿਸ਼ ਦਾਰ ਦੇ ਵਿਰੁੱਧ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਅਤੇ ਇਸਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਖੱ