ਰੂਪਨਗਰ: ਸ਼ਹੀਦੀ ਦਿਵਸ ਦੇ ਮੌਕੇ 'ਤੇ ਸੀਨੀਅਰ ਪੁਲਿਸ ਆਈ.ਪੀ.ਐੱਸ ਸਵਪਨ ਸ਼ਰਮਾ ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦਾ ਸ਼ਹੀਦੀ ਸਮਾਗਮ ਕੀਤਾ। ਰੂਪਨਗਰ ਦੀ ਜ਼ਿਲ੍ਹਾ ਪੁਲਿਸ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜਿਨ੍ਹਾਂ ਨੇ ਰਾਜ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦਿੱਤੀ।
ਰੂਪਨਗਰ ਦੀ ਪੁਲਿਸ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਜਲੀ - ropar latest news
ਸ਼ਹੀਦੀ ਦਿਵਸ ਦੇ ਮੌਕੇ 'ਤੇ ਸੀਨੀਅਰ ਪੁਲਿਸ ਆਈ.ਪੀ.ਐਸ ਸਵਪਨ ਸ਼ਰਮਾ ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦਾ ਸ਼ਹੀਦੀ ਸਮਾਗਮ ਕੀਤਾ।
ਇਸ ਸਮਾਗਮ 'ਚ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਜਦੋਂ ਮਰਜ਼ੀ ਆਪਣੀਆਂ ਦੁੱਖ, ਤਕਲੀਫ਼ਾਂ, ਸਮੱਸਿਆਵਾਂ ਕਿਸੇ ਵੀ ਸਮੇਂ ਉਨ੍ਹਾਂ ਨੂੰ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਪੁਲਿਸ ਵਿਭਾਗ ਇਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ ਅਤੇ ਸਮੂਹ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਇਸ ਵੱਡੇ ਪਰਿਵਾਰ ਦੇ ਮੈਂਬਰ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਰਹਿ ਰਹੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਆਖਿਆ ਕਿ ਇਹ ਪਰਿਵਾਰ ਸਾਡੇ ਆਪਣੇ ਪਰਿਵਾਰ ਵਰਗਾ ਹੈ ਅਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਵੱਧ ਹੈ।
ਇਸ ਸਮਾਗਮ ਵਿਚ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ, ਕਰਮਚਾਰੀ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਡੀ.ਐਸ.ਪੀ. ਜੂਸੀ ਚਾਵਲਾ ਦੀ ਅਗਵਾਈ ਹੇਠ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦਾਂ ਨੂੰ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਅਤੇ ਏ.ਐਸ.ਪੀ. ਰਵੀ ਕੁਮਾਰ, ਆਈ.ਪੀ.ਐਸ. ਨੇ ਪਿਛਲੇ ਸਾਲ ਦੇਸ਼ `ਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਹੋਏ 292 ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ।
TAGGED:
ropar latest news