ਰੂਪਨਗਰ:ਰੂਪਨਗਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਕੋਲੋਂ 4 ਪਿਸਤੌਲਾਂ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਐਸਪੀ ਰੂਪਨਗਰ ਵਿਵੇਸ਼ ਸ਼ੀਲ ਸੋਨੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ਉਤੇ ਗੈਂਗਸਟਰਾਂ ਅਤੇ ਮਾਫੀਆ ਖਿਲਾਫ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਗੈਰ ਸਮਾਜੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਦਵਿੰਦਰ ਸਿੰਘ ਦੀ ਨਿਸ਼ਾਨਦੇਹੀ ਉਤੇ ਬਰਾਮਦ ਹੋਇਆ ਅਸਲਾ :ਉਨ੍ਹਾਂ ਅੱਗੇ ਦੱਸਿਆ ਕਿ ਪੀਪੀਐਸ ਕਪਤਾਨ ਪੁਲਿਸ ਡਿਟੈਕਟਿਵ ਨਵਨੀਤ ਸਿੰਘ ਮਾਹਲ ਅਤੇ ਪੀਪੀਐਸ ਉਪ ਕਪਤਾਨ ਪੁਲਿਸ ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਪਹਿਲਾਂ ਹੀ ਗ੍ਰਿਫਤਾਰ ਹੋਏ ਗੁਰਗੇ ਦਵਿੰਦਰ ਸਿੰਘ ਉਰਫ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੀ ਨਿਸ਼ਾਨਦੇਹੀ ਰਾਹੀਂ 4 ਪਿਸਤੌਲਾਂ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ, ਜੋ ਕਿ ਵੱਖੋ-ਵੱਖ ਟਿਕਾਣਿਆਂ ਉਤੇ ਰੱਖਿਆ ਹੋਇਆ ਸੀ।
- CM Mann in Sangrur: ਮੁੱਖ ਮੰਤਰੀ ਦੇ ਵੱਡੇ ਐਲਾਨ, ਲੁਧਿਆਣਾ ਵਿੱਚ ਬਣਾਈ ਜਾਵੇਗੀ ਹਾਈ ਸਕਿਉਰਿਟੀ ਡਿਜੀਟਲ ਜੇਲ੍ਹ
- ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਨੂੰ ਵੱਡਾ ਝਟਕਾ, SC ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ
- Amritsar News: ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਉਤੇ ਰਹੇਗੀ ਪੁਲਿਸ ਦੀ "ਤੀਜੀ ਅੱਖ", ਗੁਰੂ ਨਗਰੀ ਵਿੱਚ ਲੱਗੇ 700 ਦੇ ਕਰੀਬ ਸਮਾਰਟ ਕੈਮਰੇ