ਪੰਜਾਬ

punjab

By

Published : Jun 16, 2020, 12:52 PM IST

ETV Bharat / state

ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ 'ਤੇ ਰੂਪਨਗਰ ਪੁਲਿਸ ਦਾ ਸ਼ਿਕੰਜਾ

ਲੌਕਡਾਊਨ ਤੇ ਕਰਫਿਊ ਦੌਰਾਨ ਸੂਬੇ ਵਿੱਚ ਧੜੱਲੇ ਨਾਲ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਗਈ। ਪੰਜਾਬ ਦੇ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਰੂਪਨਗਰ ਪੁਲਿਸ ਵੀ ਹਰਕਤ ਵਿੱਚ ਆਈ ਤੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਉੱਤੇ ਸ਼ਿਕੰਜਾ ਕੱਸਿਆ ਹੈ।

ਫ਼ੋਟੋ।
ਫ਼ੋਟੋ।

ਰੂਪਨਗਰ: ਸੂਬੇ ਭਰ ਵਿੱਚ ਲੌਕਡਾਊਨ ਤੇ ਕਰਫਿਊ ਦੌਰਾਨ ਧੜੱਲੇ ਨਾਲ ਨਾਜਾਇਜ਼ ਸ਼ਰਾਬ ਵੇਚੀ ਗਈ। ਪਿਛਲੇ ਦਿਨੀਂ ਲਗਾਤਾਰ ਮੀਡੀਆ ਦੇ ਵਿੱਚ ਇਹ ਖ਼ਬਰਾਂ ਸੁਰਖੀਆਂ ਬਣੀਆਂ ਜਿਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਿਰੁੱਧ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਜਾਰੀ ਕੀਤੇ ਗਏ।

ਪੰਜਾਬ ਪੁਲਿਸ ਦੇ ਮੁਖੀ ਦੇ ਨਿਰਦੇਸ਼ਾਂ ਹੇਠ ਸੂਬੇ ਭਰ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ। ਇਸੇ ਕੜੀ ਦੇ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਵਿਰੁੱਧ ਸਪੈਸ਼ਲ ਡਰਾਈਵ ਚਲਾ ਕੇ ਰੂਪਨਗਰ ਪੁਲਿਸ ਨੇ ਸ਼ਿਕੰਜਾ ਕੱਸਿਆ ਹੈ ਅਤੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ।

ਵੇਖੋ ਵੀਡੀਓ

ਇਸ ਸਬੰਧੀ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਰੂਪਨਗਰ ਦੇ ਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਮਾਣਯੋਗ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਵੱਲੋਂ ਜ਼ਿਲ੍ਹੇ ਭਰ ਦੇ ਵਿੱਚ ਪੁਲਿਸ ਪਾਰਟੀ ਦੀਆਂ ਉੱਚ ਅਧਿਕਾਰੀ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਵਿਰੁੱਧ ਸ਼ਿਕੰਜਾ ਕੱਸਿਆ ਗਿਆ।

ਇਸ ਵਿੱਚ ਐਕਸਾਈਜ਼ ਡਿਪਾਰਟਮੈਂਟ ਨਾਲ ਮਿਲ ਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਹੁਣ ਤੱਕ 80 ਦੇ ਕਰੀਬ ਨਾਜਾਇਜ਼ ਸ਼ਰਾਬ ਦੇ ਐਕਸਾਈਜ਼ ਦੇ ਅਧੀਨ ਮਾਮਲੇ ਦਰਜ ਕੀਤੇ ਗਏ ਹਨ ਅਤੇ 100 ਤੋਂ ਵੀ ਵੱਧ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਭਾਰੀ ਮਾਤਰਾ ਦੇ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

ਇਸ ਤੋਂ ਇਲਾਵਾ ਹਿਮਾਚਲ ਪੁਲਿਸ ਨਾਲ ਮਿਲ ਕੇ ਰੂਪਨਗਰ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਕਰ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੀ। ਐਸਪੀ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਐਕਸਾਈਜ਼ ਵਿਭਾਗ ਨਾਲ ਮਿਲ ਕੇ ਉਨ੍ਹਾਂ ਦੀ ਪੁਲਿਸ ਪਾਰਟੀ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਵਿਰੁੱਧ ਕਾਰਵਾਈ ਕਰੇਗੀ।

ABOUT THE AUTHOR

...view details