ਰੂਪਨਰਗ : ਸਰਕਾਰੀ ਕਾਲਜ ਦੇ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਕਾਲਜ ਦੇ ਮੁੱਖ ਗੇਟ 'ਤੇ ਧਰਨਾ ਦਿੱਤਾ ਗਿਆ । ਧਰਨਾਕਾਰੀ ਅਧਿਆਪਕਾਂ ਨੇ ਕਿਹਾ ਪੰਜਾਬ ਸਰਕਾਰ ਉਨ੍ਹਾਂ ਨੂੰ ਪੱਕੇ ਕਰਨ ਦੇ ਨਾਮ 'ਤੇ ਖੱਜਲ ਖੁਆਰ ਕਰ ਰਹੀ ਹੈ।
ਰੂਪਨਗਰ : ਸਰਕਾਰੀ ਕਾਲਜ ਦੇ ਮੁੱਖ ਗੇਟ 'ਤੇ ਅਧਿਆਪਕਾਂ ਨੇ ਦਿੱਤਾ ਧਰਨਾ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੀ ਪ੍ਰਧਾਨ ਡਿੰਪਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਇੱਕ ਹਜ਼ਾਰ ਤੋਂ ਵੀ ਵੱਧ ਕੱਚੇ ਅਧਿਆਪਕ ਸਰਕਾਰੀ ਕਾਲਜਾਂ 'ਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਪਰ ਸਰਕਾਰ ਨੇ ਹੁਣ ਇੱਕ ਨਵੀਂ ਚਿੱਠੀ 'ਚ ਅਧਿਆਪਕਾਂ ਨੂੰ ਪੱਕਾ ਕਰਨ 'ਤੇ ਸ਼ਰਤਾਂ ਲਗਾ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਚਿੱਠੀ ਲੰਮੇ ਸਮੇਂ ਤੋਂ ਪੜ੍ਹਾ ਰਹੇ ਅਧਿਆਪਕਾਂ ਨਾਲ ਕੋਝਾਂ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਇਸ ਚਿੱਠੀ ਵਿੱਚਲੀਆਂ ਸ਼ਰਤਾਂ ਪੰਜਾਬ ਸਰਕਾਰ ਦੀ ਨੀਅਤ ਨੂੰ ਜਾਹਿਰ ਕਰਦੀਆਂ ਹਨ ਕਿ ਸਰਕਾਰ ਇਨ੍ਹਾਂ ਕੰਮ ਕਰਦੇ ਅਧਿਆਪਕਾਂ ਨੂੰ ਪੱਕਾ ਨਹੀਂ ਕਰਨਾ ਚਹੁੰਦੀ ।
ਇਹ ਵੀ ਪੜ੍ਹੋ : ਉਮਰ ਅਬਦੁੱਲਾ ਦੀ ਨਜ਼ਰਬੰਦੀ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ 5 ਮਾਰਚ ਨੂੰ ਕਰੇਗਾ ਸੁਣਵਾਈ
ਅਧਿਅਪਕਾ ਹਰਸਿਮਰਤ ਕੌਰ ਨੇ ਆਪਣੀ ਕਹਾਣੀ ਸੁਣਾਉਂਦੇ ਹੋਏ ਦੱਸਿਆ ਕਿ ਉਹ 8 ਸਾਲਾਂ ਤੋਂ ਪੜ੍ਹਾ ਰਹੀ ਹੈ। ਪਰ ਸਰਕਾਰ ਦੀ ਇਸ ਚਿੱਠੀ ਵਿੱਚਲੀਆਂ ਸ਼ਰਤਾਂ ਨੇ ਉਸ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ।