ਰੂਪਨਗਰ: ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਜ਼ਿਲ੍ਹੇ ਵਿੱਚ ਹੜ੍ਹ ਦਾ ਖ਼ਤਰਾ ਵੱਧ ਜਾਂਦਾ ਹੈ। ਸਤਲੁਜ ਦਰਿਆ ਨੇੜੇ ਹੋਣ ਕਾਰਨ ਹਰ ਸਾਲ ਵਾਂਗ ਜ਼ਿਲ੍ਹੇ ਦੇ ਕਿਸਾਨ ਤੇ ਕਈ ਪਿੰਡ ਵਾਸੀ ਹੜ੍ਹ ਤੋਂ ਪ੍ਰਭਾਵਤ ਹੁੰਦੇ ਹਨ। ਹੜ੍ਹ ਤੋਂ ਬਚਾਅ ਲਈ ਜਲ ਸਰੋਤ ਵਿਭਾਗ ਰੂਪਨਗਰ ਵੱਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ। ਜ਼ਿਲ੍ਹੇ ਦੇ ਸਤਲੁਜ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਸੰਭਾਵਿਤ ਹੜ੍ਹਾਂ ਤੋਂ ਪਹਿਲਾਂ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਕੰਮ ਸ਼ੁਰੂ: ਜਲ ਸਰੋਤ ਵਿਭਾਗ - ਬੰਨਾਂ ਦੀ ਮੁਰੰਮਤ ਦਾ ਕੰਮ ਸ਼ੁਰੂ
ਬਰਸਾਤ ਦੇ ਮੌਸਮ ਵਿੱਚ ਹੜ੍ਹ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਨੂੰ ਲੈ ਕੇ ਦਰਿਆ ਕੰਢੇ ਖੇਤੀ ਕਰਨ ਵਾਲੇ ਕਿਸਾਨ ਪਰੇਸ਼ਾਨ ਰਹਿੰਦੇ ਹਨ। ਹੜ੍ਹ ਤੋਂ ਬਚਾਅ ਲਈ ਜਲ ਸਰੋਤ ਵਿਭਾਗ ਰੂਪਨਗਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਜ਼ਿਲ੍ਹੇ ਦੇ ਸਤਲੁਜ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਜਲ ਸਰੋਤ ਵਿਭਾਗ ਦੇ ਐਸਡੀਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਨਦੀਆਂ, ਨਾਲੀਆਂ ਤੇ ਦਰਿਆ ਦੇ ਨੇੜਲੇ ਇਲਾਕੇ ਵਿੱਚ ਰਿਪੇਅਰਿੰਗ ਦਾ ਕੰਮ ਡਰੇਨ ਮਹਿਕਮੇ ਦਾ ਹੈ। ਸਤਲੁਜ ਦਰਿਆ ਕੰਢੇ ਪੈਂਦੇ ਇਲਾਕਿਆਂ ਵਿੱਚ ਵੀ ਰਿਪੇਅਰ ਦਾ ਕੰਮ ਸ਼ੁਰੂ ਹੋ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਰੂਪਨਗਰ ਵਿੱਚ 19 ਬੁਰਜੀਆਂ ਸਤਲੁਜ ਦਰਿਆ ਨਾਲ ਲੱਗਦੀਆਂ ਹਨ। ਨਦੀਆਂ, ਨਾਲੀਆਂ ਤੇ ਦਰਿਆ ਦੇ ਨੇੜਲੇ ਪਿੰਡਾਂ ਵਿੱਚ ਮਨਰੇਗਾ ਸਕੀਮ ਤਹਿਤ ਰਿਪੇਅਰਿੰਗ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਲਦ ਹੀ ਕੰਮ ਪੂਰਾ ਕਰ ਲਿਆ ਜਾਵੇਗਾ ਤਾਂ ਜੋ ਹੜ੍ਹ ਵਰਗੀ ਸਥਿਤੀ ਤੋਂ ਬਚਾਅ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਹੰਦ ਕਨਾਲ ਅਤੇ ਚਮਕੌਰ ਸਾਹਿਬ ਵਿਖੇ ਵੀ ਕੰਮ ਜਾਰੀ ਹੈ।