ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ। ਵੱਖ ਵੱਖ ਮੁੱਦਿਆਂ ਉੱਤੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ। ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਝੂਠੀ ਆਖਿਆ ਅਤੇ ਕਿਹਾ ਕਿ ਉਨ੍ਹਾਂ ਕੋਲ ਤਨਖਾਹ ਦੇਣ ਦੇ ਲਈ ਪੈਸੇ ਨਹੀਂ ਹਨ ਤਾਂ ਪੁਰਾਣੀ ਪੈਨਸ਼ਨ ਸਕੀਮ ਕਿਵੇਂ ਬਹਾਲ ਕੀਤੀ ਜਾਵੇਗੀ।
ਦੱਸ ਦਈਏ ਕਿ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਵਾਈਸ ਚਾਂਸਲਰ (Vice Chancellor) ਵਜੋਂ ਨਿਯੁਕਤੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਭਖਦਾ ਜਾ ਰਿਹਾ ਹੈ। ਹੁਣ ਅਕਾਲੀ ਦਲ ਵੱਲੋਂ ਮਾਮਲਾ ਦਰਜ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਫਰਜ਼ੀ ਚਿੱਠੀ ਦੇ ਮਾਮਲੇ ਦੇ ਵਿਚ ਮਾਣਯੋਗ ਗਵਰਨਰ ਐਫਆਈਆਰ ਕਰਵਾਉਣ: ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੀਏਯੂ ਦੇ ਵੀਸੀ ਦੀ ਨਿਯੁਕਤੀ ਸਬੰਧੀ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਅਲੱਗ ਤੋਂ ਚਿੱਠੀ ਭੇਜੀ ਗਈ ਅਤੇ ਪਬਲਿਕ ਨੂੰ ਫਰਜ਼ੀ ਚਿੱਠੀ ਭੇਜ ਕੇ ਫਰਾਡ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਗਿਆ ਕਿ ਇਹ ਬਹੁਤ ਵੱਡਾ ਫਰਾਡ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਿਟਿੰਗ ਜੱਜ ਜਾਂ ਸੀਬੀਆਈ ਤੋਂ ਕਰਵਾਉਣੀ ਚਾਹੀਦੀ ਹੈ।
ਸਰਕਾਰ ਉੱਤੇ ਤਿੱਖਾ ਸ਼ਬਦੀ ਹਮਲਾ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਆਪ ਸਰਕਾਰ ਝੂਠੀ ਹੈ ਅਤੇ ਅਜਿਹੇ ਹਾਲਾਤਾਂ ਵਿੱਚ ਪੰਜਾਬ ਦੇ ਲੋਕ ਉਸ ਉੱਤੇ ਕਿਸ ਤਰ੍ਹਾਂ ਦਾ ਭਰੋਸਾ ਕਰ ਸਕਦੇ ਹਨ ਕਿਉਂਕਿ ਗਵਰਨਰ ਨੂੰ ਜੋ ਲੈਟਰ ਲਿਖੇ ਹਨ ਉਹ ਅਲੱਗ ਹਨ ਅਤੇ ਜੋ ਪਬਲਿਕ ਆਮ ਲੋਕਾਂ ਦੇ ਵਿੱਚ ਲੈਟਰ ਆਇਆ ਫੇਸਬੁੱਕ ਟਵਿੱਟਰ ਜਾਂ ਮੀਡੀਆ ਨੂੰ ਜਾਰੀ ਕਰ ਕੇ ਪਬਲਿਕ ਨੂੰ ਗਲਤ ਸੰਦੇਸ਼ ਦਿੱਤਾ ਗਿਆ ਹੈ।
ਇਹ ਵੀ ਪੜੋ:ਸੜਕਾਂ 'ਤੇ ਮੌਤ ਬਣ ਘੁੰਮ ਰਹੇ ਆਵਾਰਾ ਪਸ਼ੂ, ਬਦਲਾਅ ਦੀ ਸਰਕਾਰ ਵੀ ਨਹੀਂ ਕਰ ਸਕੀ ਹੱਲ !