ਰੂਪਨਗਰ: ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਾਗਰਸ ਬਜਟ ਸੈਸ਼ਨ ਨੂੰ ਲੈ ਕੇ ਪੰਜਾਬ ਦੀ ਕਾਗਰਸ ਸਰਕਾਰ ਤੇ ਨਿਸ਼ਾਨੇ ਸਾਧਦੇ ਹੋਇਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ’ਚ ਫੜ ਕੇ ਭੋਲੀ ਜਨਤਾ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ। ਪਰ ਇਨ੍ਹਾਂ ਵਾਅਦਿਆਂ ਪੂਰਾ ਕਰਨ ਚ ਕਾਗਰਸ ਸਰਕਾਰ ਫੇਲ ਰਹੀ ਹੇੈ ਤੇ ਪੰਜਾਬ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਤੇ ਕੈਪਟਨ ਸਰਕਾਰ ਦੇ ਕਾਰਜਕਾਲ ਤੋਂ ਹਰ ਵਰਗ ਪ੍ਰੇਸ਼ਾਨ ਹੈ।
ਰੂਪਨਗਰ ਤੋਂ ਵਿਧਾਇਕ ਸੰਦੋਆ ਨੇ ਬਜਟ ਸੈਸ਼ਨ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਸਾਧੇ ਨਿਸ਼ਾਨੇ - ਕਾਂਗਰਸ ਸਰਕਾਰ ’ਤੇ ਸਾਧੇ ਨਿਸ਼ਾਨੇ
ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਾਗਰਸ ਬਜਟ ਸੈਸ਼ਨ ਨੂੰ ਲੈ ਕੇ ਪੰਜਾਬ ਦੀ ਕਾਗਰਸ ਸਰਕਾਰ ਤੇ ਨਿਸ਼ਾਨੇ ਸਾਧਦੇ ਹੋਇਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ’ਚ ਫੜ ਕੇ ਭੋਲੀ ਜਨਤਾ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਉਸੇ ਤਰ੍ਹਾਂ ਖੜ੍ਹੇ ਹਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀ ਮਿਲਿਆl ਅਕਾਲੀ ਦਲ ਦੇ ਵੱਲੋਂ ਇੱਕ ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ ਨੂੰ ਲੈ ਕੇ ਸੰਦੋਆ ਬੋਲੇ ਕਿ ਕਾਂਗਰਸ ਤੇ ਅਕਾਲੀ ਦਲ ਦੋਨੋਂ ਆਪਸ ਵਿੱਚ ਮਿਲੇ ਹੋਏ ਹਨ। ਪਹਿਲਾ 10 ਸਾਲ ਅਕਾਲੀਆ ਨੇ ਪੰਜਾਬ ਦੀਆਂ ਸਰਕਾਰੀ ਪ੍ਰਾਪਰਟੀਆਂ ਵੇਚ ਕੇ ਪੰਜਾਬ ਸਿਰ ਕਰਜ਼ਾ ਚੜ੍ਹਾਇਆ ਹੈ ਤੇ ਹੁਣ ਕੈਪਟਨ ਸਰਕਾਰ ਵਲੋ ਵੀ ਇਹ ਕੰਮ ਕੀਤਾ ਜਾ ਰਿਹਾ ਹੈ l
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਵਿਧਾਨ ਸਭਾ 'ਚ ਪੰਜਾਬ ਦੇ ਤੇ ਆਪਣੇ ਹਲਕੇ ਦੇ ਮੁੱਦੇ ਉਠਾਏ ਜਾਂਦੇ ਰਹੇ ਹਨ ਤੇ ਇਸ ਵਾਰ ਵੀ ਵਿਧਾਨ ਸਭਾ ਦੇ ਵਿੱਚ ਉਹ ਪੰਜਾਬ ਸਰਕਾਰ ਵਲੋ ਕੀਤੇ ਜਨਤਾ ਦੇ ਨਾਲ ਵਾਅਦਿਆਂ ਦੀ ਯਾਦ ਦਵਾਉਣਗੇ।