ਰੂਪਨਗਰ: ਖੇਤਰੀ ਸਰਸ ਮੇਲੇ ਦੇ 6ਵੇਂ ਦਿਨ ਕਮਿਸ਼ਨਰ ਮੰਡਲ ਰਾਹੁਲ ਤਿਵਾੜੀ ਵੱਲੋਂ ਦੁਪਿਹਰ ਦੇ ਸਮੇਂ ਸ਼ਿਰਕਤ ਕੀਤੀ ਗਈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਸ਼ਿਲਪਕਾਰਾਂ ਦੇ ਲਗਾਏ ਸਟਾਲਾਂ ਦਾ ਦੌਰਾ ਕੀਤਾ। ਇਸ ਦੌਰਾਨ ਰਾਹੁਲ ਤਿਵਾੜੀ ਨੇ ਕਿਹਾ ਕਿ ਪੰਜਾਬ ਮੇਲਿਆਂ ਦੀ ਧਰਤੀ ਹੈ, ਖੇਤਰੀ ਸਰਸ ਮੇਲੇ ਮਨੋਰੰਜਨ ਦੇ ਨਾਲ-ਨਾਲ ਗਿਆਨ ਵਿੱਚ ਵੀ ਵਾਧਾ ਕਰਦੇ ਹਨ।
ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਤੇ ਦਸਤਕਾਰ ਸੈਲਫ਼ ਹੈਲਪ ਗਰੁੱਪ ਰਾਹੀਂ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਹੱਥ ਨਾਲ ਬਣੀਆਂ ਵਸਤੂਆਂ ਵੇਚਕੇ ਆਪਣਾ ਪਰਿਵਾਰ ਚਲਾ ਰਹੇ ਹਨ ਇਸ ਲਈ ਸਾਰਿਆਂ ਨੂੰ ਇਨ੍ਹਾਂ ਦੀ ਹੌਂਸਲਾ ਹਫਜ਼ਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤਰੀ ਸਰਸ ਮੇਲੇ ਵਿੱਚ ਬਹੁਤ ਕੁਝ ਸਿਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਵਿਰਾਸਤ ਨਾਲ ਪਹਿਚਾਣ ਕਰਵਾਉਣਾ ਸਮੇਂ ਦੀ ਜ਼ਰੂਰਤ ਹੈ, ਤਾਂ ਕਿ ਮਹੱਤਵਪੂਰਨ ਵਿਰਾਸਤ ਨੂੰ ਸੰਭਾਲਿਆ ਜਾ ਸਕੇ।