ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਅਤੇ ਦੇਸ਼ ਵਿੱਚ ਕੋਰੋਨਾ ਲਗਾਤਾਰ ਇੱਕ ਵਾਰ ਫਿਰ ਤੋਂ ਆਪਣੇ ਪੈਰ ਪਸਾਰ ਰਿਹਾ ਹੈ। ਜਿਸ ਕਾਰਨ ਹੁਣ ਸਰਕਾਰ ਨੇ ਵੀ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਸ਼ਾਸਨ ਨੂੰ ਇਸ ਲਈ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਦਿਸ਼ਾ ਨਿਰਦੇਸ਼ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਹਰ ਇਕ ਪੁਖਤ ਕਦਮ ਚੁੱਕੇ ਜਾ ਰਹੇ ਹਨ।
ਸਕੂਲਾਂ ਚੋਂ ਕੋਰੋਨਾ ਮਾਮਲੇ ਆ ਰਹੇ ਸਾਹਮਣੇ
ਜੇਕਰ ਗੱਲ ਕੀਤੀ ਜਾਵੇ ਸਕੂਲਾਂ ਦੀ ਤਾਂ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਕਰੋਨਾ ਦੇ ਕੇਸ ਸਾਹਮਣੇ ਆਏ ਹਨ। ਜਿਸ ਕਾਰਨ ਅਧਿਆਪਕ ਅਤੇ ਬੱਚੇ ਸਕੂਲਾਂ ਵਿੱਚ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਸ੍ਰੀ ਆਨੰਦਪੁਰ ਸਾਹਿਬ ਦੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚ ਅਧਿਆਪਕਾਂ ਵੱਲੋਂ ਸਕੂਲ ਚ ਕੋਰੋਨਾ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ। ਬੱਚਿਆਂ ਦਾ ਸਕੂਲ ਚ ਦਾਖਿਲ ਹੋਣ ਤੋਂ ਪਹਿਲਾਂ ਤਾਪਮਾਨ ਚੈੱਕ ਕੀਤਾ ਜਾਂਦਾ ਹੈ ਉਨ੍ਹਾਂ ਦੇ ਹੱਥਾਂ ਨੂੰ ਸੈਨੀਟਾਈਜ਼ ਕੀਤਾ ਜਾਂਦਾ ਹੈ। ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਸਕੂਲ ਚ ਦਾਖਿਲ ਹੋਣ ਦਿੱਤਾ ਜਾਂਦਾ ਹੈ।