ਰੋਪੜ: ਕੋਰੋਨਾ ਮਹਾਂਮਾਰੀ ਦੇ ਚੱਲਦੇ ਪੰਜਾਬ ਦੇ ਅੰਦਰ ਪਿਛਲੇ 6 ਮਹੀਨਿਆਂ ਤੋਂ ਸਾਰੇ ਵਿਦਿਅਕ ਅਦਾਰੇ ਬੰਦ ਹਨ। ਜਿੱਥੇ ਭਾਰਤ ਹੁਣ ਅਨਲੌਕ ਵੱਲ ਵਧ ਰਿਹਾ ਹੈ ਅਤੇ ਕਾਫੀ ਖੇਤਰਾਂ ਦੇ ਵਿੱਚ ਵੱਡੀ ਰਾਹਤ ਦੇ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਹੁਣ ਸਰਕਾਰ ਨੇ ਵਿੱਦਿਅਕ ਅਦਾਰਿਆਂ ਨੂੰ ਵੀ ਖੋਲ੍ਹਣ ਦਾ ਮਨ ਬਣਾ ਲਿਆ ਹੈ।
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਅਧਿਆਪਕ ਕਰਵਾਉਣ ਲੱਗੇ ਕੋਰੋਨਾ ਟੈਸਟ
ਪੰਜਾਬ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫਰਮਾਨ ਜਾਰੀ ਹੋ ਚੁੱਕਿਆ ਹੈ। ਉਸ ਤੋਂ ਪਹਿਲਾਂ ਰੋਪੜ ਦੇ ਸਕੂਲਾਂ ਦੇ ਸਟਾਫ਼ ਅਧਿਆਪਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ।
ਕੇਂਦਰ ਸਰਕਾਰ ਦੇ ਮਿਲੇ ਆਦੇਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸੂਬੇ ਦੇ ਅੰਦਰ ਵਿਦਿਅਕ ਅਦਾਰੇ ਖੋਲ੍ਹਣ ਦਾ ਫ਼ੈਸਲਾ ਲੈ ਲਿਆ ਹੈ। ਪੰਜਾਬ ਸਰਕਾਰ ਨੇ 15 ਅਕਤੂਬਰ 2020 ਤੋਂ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਦੇ ਨਾਲ ਹੀ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ। ਸਰਕਾਰ ਦੀ ਹਦਾਇਤਾਂ ਤੇ ਸ਼ਰਤਾਂ ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ ਤੇ ਹਰ ਵਿਦਿਆਰਥੀ ਦੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ। ਫਿਲਹਾਲ ਪ੍ਰਾਇਮਰੀ ਅਤੇ ਮਿਡਲ ਸਕੂਲ ਖੋਲ੍ਹਣ ਬਾਰੇ ਪੰਜਾਬ ਸਰਕਾਰ ਨੇ ਕੋਈ ਵੀ ਨਵਾਂ ਆਦੇਸ਼ ਜਾਰੀ ਨਹੀਂ ਕੀਤਾ ਹੈ।
ਸਕੂਲ ਖੋਲ੍ਹਣ ਦੇ ਚੱਲਦਿਆਂ ਰੋਪੜ ਸ਼ਹਿਰ ਦੇ ਵਿੱਚ ਪੈਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਵਿੱਚ ਪੜ੍ਹਾਉਣ ਵਾਲੇ ਅਧਿਆਪਕ ਅਤੇ ਸਟਾਫ਼ ਦਾ ਕੋਰੋਨਾ ਵਾਇਰਸ ਦਾ ਟੈਸਟ ਹੋ ਰਿਹਾ ਹੈ।