ਪੰਜਾਬ

punjab

ਐਸ.ਡੀ.ਐਮ ਨੇ ਪਿੰਡ ਸੌਲਖੀਆਂ 'ਚ ਡੈਪੋ ਤਹਿਤ ਨੌਜਵਾਨਾਂ ਨੂੰ ਕੀਤਾ ਜਾਗਰੂਕ

By

Published : Dec 13, 2019, 3:23 PM IST

ਰੂਪਨਗਰ ਦੇ ਐਸਡੀਐਮ ਨੇ ਪਿੰਡ ਸੌਲਖੀਆਂ 'ਚ "ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ" (ਡੈਪੋ) ਮੁਹਿੰਮ ਨੂੰ ਸ਼ੁਰੂ ਕੀਤਾ।

SDM
ਫ਼ੋਟੋ

ਰੂਪਨਗਰ: ਐਸਡੀਐਮ ਹਰਜੋਤ ਕੌਰ ਨੇ ਪਿੰਡ ਸੌਲਖੀਆਂ 'ਚ ਡੈਪੋ ਤਹਿਤ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ" ਮੁਹਿੰਮ ਨੂੰ ਸ਼ੁਰੂ ਕੀਤਾ। ਇਸ ਦੌਰਾਨ 'ਚ ਨਸ਼ਿਆਂ ਵਿਰੁੱਧ ਜਾਗਰੁਕਤਾ ਲਿਆਉਣ ਲਈ ਬੀਡੀਪੀਓਜ ਤੇ ਐਸਐਮਓ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਐਸਡੀਐਮ ਹਰਜੋਤ ਕੌਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਨਸ਼ਾ ਨੌਜਵਾਨਾਂ ਨੂੰ ਘੁਣ ਵਾਂਗ ਖਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਬਚਣ ਤੇ ਨਸ਼ਾ ਦਲ ਚੋਂ ਕੱਢਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਤਹਿਤ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਹਰਜੋਤ ਕੌਰ ਨੇ ਕਿਹਾ ਕਿ ਜਿਹੜੇ ਲੋਕਾਂ ਨਸ਼ਾ ਨੂੰ ਵੇਚ ਰਹੇ ਹਨ। ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ 'ਚ ਹਰ ਵਰਗ ਦੇ ਲੋਕਾਂ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਨਾਗਰਿਕਤਾ ਸੋਧ ਬਿੱਲ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ : ਕੈਪਟਨ

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਸੁਬੇ ਦੇ ਲੋਕਾਂ ਨੁੰ ਖੁਸ਼ਹਾਲ ਜੀਵਨ ਦੇਣ ਦਾ ਬਹੁਤ ਹੀ ਸ਼ਲਾਘਾਯੋਗ ੳਪਰਾਲਾ ਹੈ।

ABOUT THE AUTHOR

...view details