ਰੂਪਨਗਰ:ਦੁਨੀਆ ਦੇ ਕੋਨੇ-ਕੋਨੇ ਵਿੱਚ ਵਸਦੀ ਸਿੱਖ ਸੰਗਤ ਦੇ ਵੱਲੋਂ 8ਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸਦੇ ਚੱਲਦੇ ਹੀ ਕੀਤਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈਕੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਕਰਵਾਏ ਗਏ ਧਾਰਮਿਕ ਸਮਾਮਗ ਦੇ ਵਿੱਚ ਵੱਡੀਆਂ ਸਿੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਸਿੱਖ ਸੰਗਤ ਵੀ ਗੁਰੂ ਘਰ ਨਤਮਸਤਕ ਹੋਈ।
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੀਰਤਪੁਰ ਸਾਹਿਬ ਲੱਗੀਆਂ ਰੌਣਕਾਂ ਇਸ ਮੌਕੇ ਪਹਿਲਾਂ ਗੁਰਦੁਆਰਾ ਸ੍ਰੀ ਸ਼ੀਸ਼ ਮਹਿਲ ਵਿੱਚ ਪਿਛਲੇ ਦਿਨਾਂ ਤੋਂ ਰੱਖੇ ਸ੍ਰੀ ਅਖੰਡ ਪਾਠ ਜੀ ਦੀ ਸਪੂੰਰਤਾ ਦਾ ਭੋਗ ਪਾਇਆ ਗਿਆ। ਇਸ ਉਪਰੰਤ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਅਤੇ ਭਾਈ ਜਗਤਾਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਨਾਲ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਵਿਸ਼ੇਸ਼ ਰੂਪ ਵਿੱਚ ਪਹੁੰਚੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਸੰਗਤ ਨਾਂ ਸੰਦੇਸ਼ ਜਾਰੀ ਕਰਦਿਆਂ ਹੋਇਆ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆ ਸਾਂਝੀਆਂ ਕੀਤੀਆਂ।
ਬੀਬੀ ਜਗੀਰ ਕੌਰ ਤੋਂ ਇਲਾਵਾ ਸ੍ਰੀ ਅਕਾਲ ਤਖਸ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਵਿਸ਼ੇਸ਼ ਤੌਰ ਤੇ ਇਨ੍ਹਾਂ ਸਮਾਗਮਾਂ ਦੇ ਵਿੱਚ ਹਾਜਰੀ ਲਗਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੱਠਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਜਿਨ੍ਹਾਂ ਨੂੰ ਬਾਲਾ ਪ੍ਰੀਤਮ ਦੇ ਨਾਮ ਨਾਲ ਸੰਬੋਧਨ ਕੀਤਾ ਜਾਂਦਾ ਹੈ ਉਨ੍ਹ ਦਾ ਪ੍ਰਕਾਸ਼ ਪੁਰਬ ਮਨਾਉਣਾ ਬਹੁਤ ਹੀ ਭਾਗਾਂ ਵਾਲੀ ਘੜੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਪੰਥ ਨਾਲ ਜੁੜ ਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮਨਾਉਣੇ ਚਾਹੀਦੇ ਹਨ।
ਇਸ ਦੌਰਾਨ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਨੂੰ ਫਤਿਹਗੜ੍ਹ ਸਾਹਿਬ ਵਿਖੇ ਸਿਰੋਪਾ ਦੇਣ ਦੀ ਘਟਨਾ ਉੱਤੇ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਅਜਿਹੀਆਂ ਘਟਨਾਵਾਂ ਬਰਦਾਸ਼ਤ ਤੋਂ ਬਾਹਰ ਹਨ ਹਾਲਾਂਕਿ ਸਿਰੋਪਾ ਦੇਣ ਵਾਲੇ ਨੇ ਮਾਫ਼ੀ ਮੰਗ ਲਈ ਹੈ ਪਰ ਫਿਰ ਵੀ ਅਜਿਹੀ ਘਟਨਾ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸਖਤ ਕਦਮ ਉਠਾਏਗੀ।
ਇਹ ਵੀ ਪੜ੍ਹੋ: ਪ੍ਰਕਾਸ਼ ਪੁਰਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ