ਰੋਪੜ: ਏ.ਡੀ.ਸੀ. ਨੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਹੈ। ਬੈਂਕ ਸਵੈ-ਰੋਜ਼ਗਾਰ ਲਈ ਘੱਟ ਵਿਆਜ 'ਤੇ ਦਿੱਤੇ ਜਾਣ ਵਾਲੇ ਕਰਜ਼ਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ੇ ਦਿੱਤੇ ਜਾਣ ਦੇ ਹੁਕਮ ਦਿੱਤੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਖ਼ਤਮ ਹੋਈ ਤਿਮਾਹੀ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਹਰੇਕ ਬੈਂਕ ਬ੍ਰਾਂਚ ਨੂੰ ਮੁਦਰਾ ਸਕੀਮ ਤਹਿਤ ਸਵੈ ਰੋਜ਼ਗਾਰ ਲਈ ਵੱਧ ਤੋਂ ਵੱਧ ਕਰਜਾ ਦੇਣ ਸਬੰਧੀ ਟੀਚੇ ਨੂੰ ਮੁਕੰਮਲ ਕਰਨ ਲਈ ਆਖਿਆ।
ੳਨ੍ਹਾਂ ਨੇ ਸਟੈਂਡ ਅਪ ਇੰਡੀਆ ਤਹਿਤ ਯੌਗ ਲਾਭਪਾਤਰੀਆਂ ਨੂੰ ਕਰਜੇ ਮੁਹੱਈਆ ਕਰਾਉਣ ਲਈ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤਹਿਤ ਜਿਨ੍ਹਾਂ ਬੈਂਕਾਂ ਵੱਲੋਂ ਰੁਪਏ ਕਾਰਡ ਜਾਰੀ ਨਹੀਂ ਕੀਤੇ ਗਏ ਜਾਂ ਐਕਟੀਵੇਟ ਨਹੀਂ ਹੋਏ, ਦੇ ਲੰਬਿਤ ਪਏ ਕੰਮ ਨੂੰ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ।