ਸ੍ਰੀ ਅਨੰਦਪੁਰ ਸਾਹਿਬ: ਸਿੱਖ ਕੌਮ ਦੀ ਸਤਿਕਾਰ ਯੋਗ ਸ਼ਖਸੀਅਤ ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਦੇ ਪ੍ਰਿੰਸੀਪਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨਹੀਂ ਰਹੇ। ਅੱਧੀ ਰਾਤ ਤਕਰੀਬਨ 11,45 ਮਿੰਟ ਦਿਲ ਦੀ ਗਤੀ ਰੁਕ ਜਾਣ ਕਾਰਨ ਹੋਇਆ ਦੇਹਾਂਤ। ਉਹ 66 ਸਾਲਾਂ ਦੇ ਸਨ।
ਇਹ ਵੀ ਪੜੋ:ਟੈਂਡਰ ਘੁਟਾਲਾ ਮਾਮਲਾ: ਗ੍ਰਿਫਤਾਰੀ ਤੋਂ ਬਚਣ ਲਈ ਹਾਈਕੋਰਟ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ
SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਹੋਇਆ ਦੇਹਾਂਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ (66) ਨਹੀਂ ਰਹੇ। ਉਹਨਾਂ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ। ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਕੋਟੇ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ। ਉਹ ਆਪਣੇ ਪਿੱਛੇ ਧਰਮ ਪਤਨੀ, ਇਕ ਧੀ ਅਤੇ ਇਕ ਸਪੁੱਤਰ ਛੱਡ ਗਏ ਹਨ।
ਇਹ ਵੀ ਪੜੋ:National Herald Case: ਰਾਹੁਲ ਗਾਂਧੀ ਤੋਂ ਅੱਜ ਫਿਰ ਕੀਤੀ ਜਾਵੇਗੀ ਪੁੱਛਗਿੱਛ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।