ਪੰਜਾਬ

punjab

ETV Bharat / state

ਸ਼ਮਸ਼ੇਰ ਸਿੰਘ ਦੂਲੋ ਨੇ ਪਿੰਡ ਪ੍ਰਿਥੀਪੁਰ ਬੁੰਗਾ ਪਹੁੰਚਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵੀਰਵਾਰ ਨੂੰ ਬਾਬੂ ਕਾਂਸ਼ੀ ਰਾਮ ਦੇ ਨਾਨਕੇ ਘਰ ਪਿੰਡ ਪ੍ਰਿਥੀਪੁਰ ਬੁੰਗਾ ਵਿਖੇ ਪਹੁੰਚੇ ਅਤੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਜਾਇਜ਼ਾ ਲਿਆ।

ਸ਼ਮਸ਼ੇਰ ਸਿੰਘ ਦੂਲੋ ਨੇ ਪਿੰਡ ਪ੍ਰਿਥੀਪੁਰ ਬੁੰਗਾ ਪਹੁੰਚਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਸ਼ਮਸ਼ੇਰ ਸਿੰਘ ਦੂਲੋ ਨੇ ਪਿੰਡ ਪ੍ਰਿਥੀਪੁਰ ਬੁੰਗਾ ਪਹੁੰਚਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

By

Published : Dec 3, 2020, 8:26 PM IST

ਰੂਪਨਗਰ: ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵੀਰਵਾਰ ਨੂੰ ਬਾਬੂ ਕਾਂਸ਼ੀ ਰਾਮ ਦੇ ਨਾਨਕੇ ਘਰ ਪਿੰਡ ਪ੍ਰਿਥੀਪੁਰ ਬੁੰਗਾ ਵਿਖੇ ਪਹੁੰਚੇ ਅਤੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਜਾਇਜ਼ਾ ਲਿਆ।

ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਉਨ੍ਹਾਂ ਇਹ ਪਿੰਡ ਗੋਦ ਲਿਆ ਹੋਇਆ ਹੈ ਕਿਉਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਰ ਐਮ.ਪੀ. ਅਤੇ ਰਾਜਸਭਾ ਮੈਂਬਰ ਨੂੰ ਪਿੰਡਾਂ ਦੇ ਵਿਕਾਸ ਲਈ ਚਲਾਏ ਆਦਰਸ਼ ਗਰਾਮ ਪ੍ਰੋਗਰਾਮ ਤਹਿਤ ਇੱਕ ਸਾਲ ਲਈ ਪਿੰਡ ਗੋਦ ਲੈਣ ਲਈ ਪ੍ਰੋਗਰਾਮ ਜਾਰੀ ਕੀਤਾ ਸੀ। ਇਸੇ ਤਹਿਤ ਉਨ੍ਹਾਂ ਬਾਬੂ ਕਾਂਸ਼ੀ ਰਾਮ ਜੀ ਦੇ ਜਨਮ ਸਥਾਨ ਉਨ੍ਹਾਂ ਦੇ ਨਾਨਕਾ ਪਿੰਡ ਨੂੰ ਗੋਦ ਲਿਆ ਸੀ।

ਸ਼ਮਸ਼ੇਰ ਸਿੰਘ ਦੂਲੋ ਨੇ ਪਿੰਡ ਪ੍ਰਿਥੀਪੁਰ ਬੁੰਗਾ ਪਹੁੰਚਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਬਾਬੂ ਕਾਂਸ਼ੀ ਰਾਮ ਜੀ ਦਾ ਜਨਮ ਹੋਇਆ ਸੀ ਅਤੇ ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕਤ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਸੀ। ਡਾ. ਅੰਬੇਦਕਰ ਤੋਂ ਬਾਅਦ ਬਾਬੂ ਕਾਂਸ਼ੀ ਰਾਮ ਜੀ ਨੇ ਲੋਕਾਂ ਨੂੰ ਜਾਗਰੂਕ ਕੀਤਾ ਸੀ। ਉਨ੍ਹਾਂ ਕਿਹਾ ਕਿ ਬਾਬੂ ਕਾਂਸ਼ੀ ਰਾਮ ਗ਼ਰੀਬ ਲੋਕਾਂ ਦਾ ਨੁਮਾਇੰਦਾ ਸੀ ਇਸ ਲਈ ਮੈਂ ਉਨ੍ਹਾਂ ਦਾ ਨਾਨਕਾ ਪਿੰਡ ਗੋਦ ਲੈ ਕੇ ਇੱਥੇ ਵਿਕਾਸ ਕਾਰਜਾਂ ਦੇ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਅੰਬੇਦਕਰ ਭਵਨ ਬਾਬੂ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਪਿੰਡ ਵਿੱਚ ਵਿਕਾਸ ਕਾਰਜਾਂ ਦੇ ਕੰਮ ਪੰਚਾਇਤ ਨਾਲ ਵਿਚਾਰ ਵਟਾਂਦਰਾ ਕਰ ਕੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਚੰਗਾ ਸਕੂਲ ਹੋਵੇ ਅਤੇ ਸਿਹਤ ਸਹੂਲਤਾਂ ਮਿਲਣ।

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਸਾਡਾ ਜਮਹੂਰੀ ਹੱਕ ਹੈ ਕਿ ਅਸੀਂ ਆਪਣੇ ਹੱਕ ਲੈਣ ਲਈ ਧਰਨੇ ਕਰੀਏ। ਉਨ੍ਹਾਂ ਕਿਹਾ ਕਿ ਉਸ ਦੇਸ਼ ਨੂੰ ਲੋਕਤੰਤਰੀ ਨਹੀਂ ਕਿਹਾ ਜਾ ਸਕਦਾ ਜਿੱਥੇ ਧਰਨੇ ਕਰਨ ਦੀ ਅਤੇ ਜਮੂਹਰੀ ਦੇ ਵਿੱਚ ਆਪਣੀ ਆਵਾਜ ਚੁੱਕਣ ਦੀ ਮਨਜ਼ੂਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਖਾਸ ਕਰਕੇ ਹਰਿਆਣਾ ਸਰਕਾਰ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਹਰਿਆਣਾ ਸਰਕਾਰ ਨੂੰ ਲਾਂਘੇ ਖੋਲ੍ਹਣੇ ਚਾਹੀਦੇ ਸੀ ਅਤੇ ਉਨ੍ਹਾਂ ਨੂੰ ਜਾਣ ਦਿੱਤਾ ਜਾਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਰਕਾਰ ਨਾਲ ਮੀਟਿੰਗ ਹੋਣੀ ਚਾਹੀਦੀ ਸੀ ਅਤੇ ਇਹ ਬਿੱਲ ਥੋਪਣ ਦੀ ਬਜਾਏ ਪਹਿਲਾਂ ਕਿਸਾਨਾ ਦੀ ਰਾਏ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਰਾਇ ਲਈ ਹੁੰਦੀ ਤਾਂ ਅੱਜ ਇਹ ਧਰਨੇ ਪ੍ਰਦਰਸ਼ਨ ਨਾ ਹੁੰਦੇ। ਦੂਲੋਂ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਕੋਲ ਬਹੁਤ ਘੱਟ ਜ਼ਮੀਨਾਂ ਹਨ ਅਤੇ ਉਹ ਗਾਰੰਟੀ ਮੰਗਦੇ ਹਨ ਕਿ ਸਾਡੀਆਂ ਫ਼ਸਲਾਂ ਦਾ ਸਾਨੂੰ ਵਾਜਬ ਮੁੱਲ ਮਿਲਣਾ ਚਾਹੀਦਾ ਹੈ।

ਪ੍ਰਦਰਸ਼ਨਕਾਰੀਆਂ ਨੂੰ ਖਾਲਿਸਤਾਨੀ ਕਹੇ ਜਾਣ ਦੀ ਗੱਲ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪੰਜਾਬੀਆਂ ਨੂੰ ਅਤਿਵਾਦੀ ਕਹਿਣਾ ਬਹੁਤ ਹੀ ਮੰਦਭਾਗਾ ਹੈ। ਏਨੀ ਵੱਡੀ ਗਿਣਤੀ 'ਚ ਆਪਣੇ ਹੱਕਾਂ ਲਈ ਦਿੱਲੀ ਗਏ ਲੋਕਾਂ ਵਿੱਚੋਂ ਜੇ ਕਿਸੇ ਨੇ ਕੋਈ ਨਾਅਰਾ ਲਗਾ ਦਿੱਤਾ ਹੋਵੇ ਤਾਂ ਉਸ ਵਿੱਚ ਕੋਈ ਗੱਲ ਨਹੀਂ। ਸ਼ਰਾਰਤੀ ਲੋਕ ਇਸ ਮਾਮਲੇ ਨੂੰ ਦੂਸਰੇ ਰੁਖ ਵੱਲ ਮੋੜਨ ਲਈ ਨਾਅਰੇ ਲਗਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਧਰਨੇ ਸ਼ਾਂਤਮਈ ਚੱਲ ਰਹੇ ਹਨ ਪਰ ਫਿਰ ਵੀ ਕਿਸਾਨਾ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ ਜੋ ਕਿ ਬਹੁਤ ਹੀ ਘਟੀਆ ਗੱਲ ਹੈ।

ABOUT THE AUTHOR

...view details