ਪੰਜਾਬ

punjab

ETV Bharat / state

ਸ੍ਰੀ ਚਮਕੌਰ ਸਾਹਿਬ ਵਿਖੇ ਸਾਂਝੇ ਕੋਰਸ ਚਲਾਏ ਜਾਣਗੇ: ਚੰਨੀ - Skill Institute

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਆਈ.ਆਈ.ਟੀ, ਰੂਪਨਗਰ ਵਿਖੇ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਵਿੱਚ ਆਈ.ਕੇ.ਜੀ.ਪੀ.ਟੀ.ਯੂ ਅਤੇ ਆਈ.ਆਈ.ਟੀ ਰੂਪਨਗਰ ਦੇ ਸਾਂਝੇ ਕੋਰਸ ਚਲਾਏ ਜਾਣਗੇ।

ਰੋਪੜ
ਰੋਪੜ

By

Published : Dec 27, 2019, 10:53 AM IST

ਰੂਪਨਗਰ: ਪੰਜਾਬ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਵਿੱਚ ਆਈ.ਕੇ.ਜੀ.ਪੀ.ਟੀ.ਯੂ ਅਤੇ ਆਈ.ਆਈ.ਟੀ ਰੂਪਨਗਰ ਦੇ ਸਾਂਝੇ ਕੋਰਸ ਚਲਾਉਣ ਦਾ ਫ਼ੈਸਲਾ ਕੀਤਾ ਹੈ।

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਆਈ.ਆਈ.ਟੀ, ਰੂਪਨਗਰ ਵਿਖੇ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦਿੱਤੀ ਗਈ ਹੈ ਇਹ ਮੀਟਿੰਗ ਸ੍ਰੀ ਚਮਕੌਰ ਸਾਹਿਬ, ਰੂਪਨਗਰ ਵਿਖੇ ਸਥਾਪਿਤ ਕੀਤੇ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੇ ਕੋਰਸਾਂ ਦੀ ਰੂਪ ਰੇਖਾ ਤਿਆਰ ਕਰਨ ਅਤੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਗਈ ਸੀ।

ਇਸ ਮੀਟਿੰਗ ਤੋਂ ਬਾਅਦ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਤੋਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਆਈ.ਕੇ.ਜੀ.ਪੀ.ਟੀ.ਯੂ ਅਤੇ ਆਈ.ਆਈ.ਟੀ, ਰੂਪਨਗਰ ਦੁਆਰਾ ਸਾਂਝੇ ਸਰਟੀਫਿਕੇਟ ਦਿੱਤੇ ਜਾਣਗੇ। ਉਨਾਂ ਕਿਹਾ ਕਿ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਦੇ ਪਹਿਲੇ ਬੈਚ ਦਾ ਅਕਾਦਮਿਕ ਸੈਸ਼ਨ 2020-21 ਤੋਂ ਆਰਜ਼ੀ ਤੌਰ ’ਤੇ ਮਨਾਲੀ ਰੋਡ, ਰੋਪੜ ਵਿਖੇ ਸਥਿਤ ਆਈ.ਆਈ.ਟੀ ਰੋਪੜ ਦੇ ਪ੍ਰੋਵਿਜ਼ਨਲ ਕੈਂਪਸ ਵਿਖੇ ਸ਼ੁਰੂ ਕੀਤਾ ਜਾਵੇਗਾ ।

ਚੰਨੀ ਨੇ ਅੱਗੇ ਕਿਹਾ ਕਿ ਪਹਿਲੇ ਅਕਾਦਮਿਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਦਾਖਲੇ ਦੇ ਸੰਬੰਧ ਵਿਚ ਇਹ ਫੈਸਲਾ ਲਿਆ ਗਿਆ ਹੈ, ਕਿ ਹਰ ਯੂਨਿਟ ਵਿਚ 30 ਵਿਦਿਆਰਥੀਆਂ ਨਾਲ 10 ਕੋਰਸਾਂ ਦੀ ਸ਼ੁਰੂਆਤ ਕੀਤੀ ਜਾਏ ਅਤੇ ਇਸ ਤਰਾਂ ਪਹਿਲੇ ਸਾਲ ਵਿਚ 300 ਵਿਦਿਆਰਥੀਆਂ ਦੇ ਦਾਖਲੇ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਕਿਹਾ ਕਿ ਆਈ.ਆਈ.ਟੀ, ਰੂਪਨਗਰ ਹੁਨਰ ਵਿਕਾਸ ਯੂਨੀਵਰਸਿਟੀ ਸ੍ਰੀ ਚਮਕੌਰ ਸਾਹਿਬ ਸਥਾਪਤ ਕਰਨ ਲਈ ਵੀ ਮਾਰਗਦਰਸ਼ਕ ਦੇ ਵਜੋਂ ਕੰਮ ਕਰੇਗਾ। ਉਨਾਂ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਆਈ.ਆਈ.ਟੀ ਰੂਪਨਗਰ ਸਕਿੱਲ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ, ਲੈਬਾਂ, ਮਨੁੱਖੀ ਸਰੋਤ, ਅਕਾਦਮਿਕ ਅਤੇ ਸਿਲੇਬਸ ਲਈ ਮਸੌਦਾ ਅਤੇ ਦਿਸ਼ਾ ਨਿਰਦੇਸ਼ ਪ੍ਰਦਾਨ ਕਰੇਗੀ।

ABOUT THE AUTHOR

...view details