ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੇ ਵਿੱਚੋਂ ਅਕਾਲੀ ਦਲ ਦੇ ਵਿਧਾਇਕਾਂ ਨੂੰ ਰਹਿੰਦੇ ਸੈਸ਼ਨ ਦੇ ਲਈ ਸਸਪੈਂਡ ਕੀਤੇ ਜਾਣ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਬਤੌਰ ਸਪੀਕਰ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਗਿਆ ਸੀ ਪ੍ਰੰਤੂ ਜਦੋਂ ਮੁੱਖ ਮੰਤਰੀ ਪੰਜਾਬ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਉਨ੍ਹਾਂ ਨੂੰ ਵਾਰ-ਵਾਰ ਰੋਕਿਆ ਤੇ ਵਿਧਾਨ ਸਭਾ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।
ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਸੀ ਕਿ ਸਾਰਿਆਂ ਨੂੰ ਗੱਲ ਕਰਨ ਦਾ ਮੌਕਾ ਦਿੱਤਾ ਗਿਆ ਪ੍ਰੰਤੂ ਜਿਸ ਤਰ੍ਹਾਂ ਦਾ ਮਾਹੌਲ ਵਿਧਾਨ ਸਭਾ ਦੇ ਵਿੱਚ ਬਣਿਆ ਉਨ੍ਹਾਂ ਦੇ ਕੋਲ ਹੋਰ ਕੋਈ ਹੱਲ ਨਹੀਂ ਸੀ ਕਿਉਂਕਿ ਵਿਧਾਨ ਸਭਾ ਦੀ ਕਾਰਵਾਈ ਨੂੰ ਨਿਰਵਿਘਨ ਸਹੀ ਤਰੀਕੇ ਨਾਲ ਚਲਾਉਣਾ ਸਪੀਕਰ ਦੀ ਜ਼ਿੰਮੇਵਾਰੀ ਹੁੰਦੀ ਹੈ ਇਸੇ ਦੇ ਚਲਦਿਆਂ ਵਿਧਾਇਕਾਂ ਨੂੰ ਬਾਕੀ ਦੇ ਸੈਸ਼ਨ ਦਿੱਲੀ ਸਸਪੈਂਡ ਕੀਤਾ ਗਿਆ।
ਇਹ ਵੀ ਪੜੋ: ਪੱਛਮੀ ਬੰਗਾਲ ਚੋਣਾਂ 'ਚ ਭਾਜਪਾ ਦਾ ਕਰਾਂਗੇ ਪ੍ਰਚਾਰ: ਰਾਜੇਵਾਲ