ਸ੍ਰੀ ਅਨੰਦਪੁਰ ਸਾਹਿਬ:ਖ਼ਾਲਸਾ ਪੰਥ ਦੇ ਕੌਮੀ ਤਿਉਹਾਰ (National festival of the Khalsa Panth) ਹੋਲਾ ਮਹੱਲਾ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਜਿੱਥੇ ਗੁਰੂ ਘਰਾਂ ਦੇ ਵਿੱਚ ਨਤਮਸਤਕ ਹੁੰਦੀਆਂ ਹਨ। ਉੱਥੇ ਇਸ ਵਾਰ ਵਿਸ਼ੇਸ਼ ਤੌਰ ‘ਤੇ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ (Kiratpur Sahib and Sri Anandpur Sahib) ਵਿਖੇ ਗੁਰੂ ਘਰਾਂ ਨੂੰ ਰੰਗ ਬਰੰਗੀਆਂ ਲਾਈਟਾਂ ਦੇ ਨਾਲ ਸਜਾਇਆ ਗਿਆ ਹੈ। ਜਿਸ ਦੇ ਨਾਲ ਗੁਰੂ ਨਗਰੀ ਦੀ ਫ਼ਿਜ਼ਾ ਦੇ ਵਿੱਚ ਦਿਲ ਖਿੱਚਵਾਂ ਨਜ਼ਾਰਾ ਦਿਖਾਈ ਦੇ ਰਿਹਾ ਹੈ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ (Jathedar of Takht Sri Kesgarh Sahib) ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿੱਥੇ ਹੋਲਾ ਮਹੱਲਾ ਦੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੱਤੀ। ਉੱਥੇ ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (akht Sri Kesgarh Sahib) ਨੂੰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮਾਹਲਪੁਰ ਦੀ ਸੰਗਤ ਦੇ ਸਹਿਯੋਗ ਦੇ ਨਾਲ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ ਅਤੇ ਰੰਗ ਬਰੰਗੀਆਂ ਰੋਸ਼ਨੀਆਂ ਦੇ ਵਿੱਚ ਇੱਕ ਦਿਲ ਖਿੱਚਵਾਂ ਨਜ਼ਾਰਾ ਇਹ ਤਸਵੀਰ ਪੇਸ਼ ਕਰ ਰਹੀ ਹੈ।