ਰੂਪਨਗਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਦੀ ਅਗਵਾਈ ਹੇਠ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਲਾਇਆ ਗਿਆ ਵਿਸ਼ੇਸ਼ ਪ੍ਰੋਗਰਾਮ - ਘਰ ਘਰ ਰੁਜ਼ਗਾਰ
ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉੱਥੇ ਹੀ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਇੰਮੀਗਰੇਸ਼ਨ ਕੰਨਸਲਟੈਂਟਸ ਵੱਲੋਂ ਵਿਦੇਸ਼ ਜਾ ਕੇ ਰੁਜ਼ਗਾਰ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਵਿਦੇਸ਼ੀ ਇੰਮੀਗਰੇਸ਼ਨ ਸੰਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਵਿਦੇਸ਼ ਜਾਣ 'ਚ ਆ ਰਹੀ ਦਿੱਕਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਵਿਦੇਸ਼ ਵਿੱਚ ਜਾਣ ਦਾ ਸਹੀ ਰਾਹ ਸਮਝਾਇਆ ਗਿਆ ਤਾਂ ਜੋ ਕਿਸੇ ਵੀ ਵਿਦਿਆਰਥੀ ਦੇ ਪਰਿਵਾਰ ਨੂੰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਲਗਭਗ 250 ਵਿਦਿਆਰਥੀਆਂ ਮੋਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਸਰਕਾਰ ਵੱਲੋਂ ਸਤੰਬਰ-2019 ਮਹੀਨੇ ਦੌਰਾਨ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲਈ ਪ੍ਰੇਰਿਤ ਕੀਤਾ ਗਿਆ।