ਪੰਜਾਬ

punjab

ETV Bharat / state

ਖੇਡਾਂ ਦਾ ਮਨੁੱਖੀ ਜੀਵਨ ਵਿਚ ਵਿਸ਼ੇਸ਼ ਮਹੱਤਵ: ਰਾਣਾ ਕੇ.ਪੀ. - ਸਪੀਕਰ ਰਾਣਾ ਕੇ.ਪੀ.ਸਿੰਘ

ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਰੂਪਨਗਰ ਵਿਖੇ ਪੰਜਾਬ ਰਾਜ ਖੇਡਾਂ ਅੰਡਰ-14 ਦਾ ਆਗਾਜ ਕੀਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ ਦਾ ਵਸੇਬਾ ਹੁੰਦਾ ਹੈ।

ਫੋਟੋ

By

Published : Oct 11, 2019, 10:20 PM IST

ਰੂਪਨਗਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨਹਿਰੂ ਸਟੇਡੀਅਮ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-14 ਲੜਕੀਆਂ ਖੇਡਾਂ ਦੇ ਸਮਾਗਸ ਦੀ ਸ਼ੁਰੂਆਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੁਮੀਤ ਕੁਮਾਰ ਜਾਰੰਗਲ ਵੀ ਵਿਸ਼ੇਸ਼ ਤੌਰ ਉੱਤੇ ਮੌਜੂਦ ਰਹੇ।

ਸਮਾਗਮ ਨੂੰ ਸ਼ੁਰੂ ਕਰਨ ਤੋ ਪਹਿਲਾਂ ਸਕੂਲ ਦੇ ਬੱਚਿਆਂ ਨੇ ਸਵਾਗਤੀ ਗੀਤ ਰਾਹੀਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਰਾਜ ਦੇ ਸਾਰੇ ਜਿਲ੍ਹਿਆਂ ਤੋਂ ਆਏ ਖਿਡਾਰੀਆਂ ਨੇ ਮਾਰਚ ਪਾਸ ਕੱਢ ਕੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਪੰਜਾਬ ਵਿਧਾਨ ਸਭਾ ਰਾਣਾ ਨੇ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿਚ ਵਿਸ਼ੇਸ਼ ਮਹੱਤਵ ਹੈ। ਪੰਜਾਬ ਵਿਚ ਖੇਡਾਂ ਪੁਰਾਤਨ ਸਮੇਂ ਤੋਂ ਹੁੰਦੀਆਂ ਆ ਰਹੀਆਂ ਹਨ। ਪੰਜਾਬ ਨੇ ਜਿੱਥੇ ਹਰ ਖੇਤਰ ਵਿਚ ਮੱਲਾਂ ਮਾਰੀਆਂ ਹਨ, ਉੱਥੇ ਖੇਡਾਂ ਵਿਚ ਵੀ ਉੱਘੇ ਖਿਡਾਰੀਆਂ ਨੇ ਆਪਣਾ ਅਤੇ ਰਾਜ ਤੇ ਕੌਮ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਕੀ ਖਿਡਾਰੀ ਸ: ਪ੍ਰਗਟ ਸਿੰਘ, ਪਹਿਲਵਾਨ ਦਾਰਾ ਸਿੰਘ ਅਤੇ ਵੱਡੇ ਵੱਡੇ ਯੋਧਿਆਂ ਨੇ ਨਾਮ ਕਮਾਇਆ ਹੈ।

ਉਨ੍ਹਾਂ ਕਿਹਾ ਕਿ ਤੰਦਰੁਸਤ ਸ਼ਰੀਰ ਵਿਚ ਹੀ ਤੰਦਰੁਸਤ ਦਿਮਾਗ ਦਾ ਵਾਸਾ ਹੁੰਦਾ ਹੈ। ਖੇਡਾਂ ਜਿਥੇ ਮਨੁੱਖ ਨੂੰ ਨਿਰੋਗ ਰੱਖਣ ਵਿਚ ਮੁੱਖ ਭੂਮਿਕਾ ਨਿਭਾਉਂਦੀਆਂ ਹਨ ਉੱਥੇ ਦਿਮਾਗੀ ਤੌਰ ਉੱਤੇ ਤੰਦਰੁਸਤ ਵੀ ਰੱਖਦੀਆਂ ਹਨ। ਉਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਆਈਆਂ ਖਿਡਾਰਣਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ। ਸਖ਼ਤ ਮਿਹਨਤ ਕਰਕੇ ਹੀ ਜੀਵਨ ਵਿਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।

ਜ਼ਿਲ੍ਹਾ ਸਪੋਰਟਸ ਅਫਸਰ ਸ਼ੀਲ ਭਗਤ ਨੇ ਦੱਸਿਆ ਕਿ ਇਸ ਖੇਡ ਟੂਰਨਾਮੈਂਟ ਵਿਚ ਰਾਜ ਦੇ ਵੱਖਵੱਖ ਜ਼ਿਲ੍ਹਿਆਂ ਤੋਂ ਕਰੀਬ ਤਿੰਨ ਹਜ਼ਾਰ ਤੋਂ ਵੱਧ ਖਿਡਾਰਣਾ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਆਯੋਜਨ ਕਰਨ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਮੌਕਾ ਦੇ ਕੇ ਰਾਜ ਵਿੱਚ ਖੇਡਾਂ ਨੂੰ ਉੰਨਤ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਵੱਖ-ਵੱਖ 20 ਖੇਡਾਂ ਐਥਲੈਟਿਕਸ, ਆਰਚਰੀ, ਬਾਕਸਿੰਗ, ਬਾਸਕਟਬਾਲ, ਬੈਡਮਿੰਟਨ, ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਜਿਮਨਾਸਟਿਕ, ਕੁਸ਼ਤੀ, ਟੇਬਲ-ਟੈਨਿਸ, ਵਾਲੀਬਾਲ, ਰੋਲਰ ਸਕੇਟਿੰਗ, ਖੋਹ-ਖੋਹ, ਫੈਨਸਿੰਗ, ਚੈੱਸ, ਤੈਰਾਕੀ, ਕਬੱਡੀ (ਸਰਕਲ ਸਟਾਇਲ) ਅਤੇ ਕਬੱਡੀ (ਨੈਸ਼ਨਲ ਸਟਾਇਲ) ਦੇ ਮੁਕਾਬਲੇ ਕਰਵਾਏ ਜਾਣੇ ਹਨ।

ABOUT THE AUTHOR

...view details