ਸ੍ਰੀ ਅਨੰਦਪੁਰ ਸਾਹਿਬ: ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ 14 ਤਰੀਕ ਨੂੰ ਪ੍ਰਕਾਸ਼ ਪੁਰਬ ਹੈ ਜਿਸ ਉਪਰੰਤ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ।
ਸਿੱਖਾਂ ਦੇ ਅੱਠਵੇਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਪੁਰ ਸਾਹਿਬ ਵਿੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ - Guru Har Krishan
ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ 14 ਤਰੀਕ ਨੂੰ ਪ੍ਰਕਾਸ਼ ਪੁਰਬ ਹੈ ਜਿਸ ਉਪਰੰਤ ਸ੍ਰੀ ਕੀਰਤਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਦੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ 14 ਤਰੀਕ ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਤਕਰੀਬਨ 9 ਵਜੇ ਪਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਉਸ ਉਪਰੰਤ ਦਿਨ ਦੇ ਦੀਵਾਨ ਸੱਜਣਗੇ, ਜਿਸ ਵਿੱਚ ਜੱਥੇਦਾਰ ਤਖ਼ਤ ਸ੍ਰੀ ਕੇਸਗੜ ਸਾਹਿਬ ਅਤੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਾਗੀ ਸਿੰਘ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਚਰਨਾਂ ਦੇ ਨਾਲ ਜੋੜਨਗੇ। ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਵਿਸ਼ੇਸ਼ ਤੌਰ ਉੱਤੇ ਕਥਾ ਕਰਨ ਦੇ ਲਈ ਕੀਰਤਪੁਰ ਸਾਹਿਬ ਵਿਖੇ ਪਹੁੰਚਣਗੇ।
ਉਨ੍ਹਾਂ ਨੇ ਸੰਗਤਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਜ਼ਰੂਰੀ ਇਤਿਹਾਤ ਰੱਖਣ ਦੀ ਲੋੜ ਹੈ ਉੱਥੇ ਹੀ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਗੁਰੂ ਚਰਨਾਂ ਦੇ ਵਿੱਚ ਹਾਜ਼ਰੀ ਲਾਉਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਗੁਰੂ ਘਰਾਂ ਦੇ ਵਿੱਚ ਨਤਮਸਤਕ ਹੋਣ ਪਰ ਇਤਿਹਾਤ ਵੀ ਜ਼ਰੂਰ ਵਰਤਣ।