ਰੂਪਨਗਰ: ਚਰਨਜੀਤ ਸਿੰਘ ਚੰਨੀ ਦੀ ਮਾਨਸਾ ਫੇਰੀ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੰਡਾਲ ਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ।
ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਬਹੁਤ ਜ਼ਿਆਦਾ ਵਿਰੋਧ ਕੀਤਾ ਗਿਆ। ਜਿਸ ਤਹਿਤ ਹੀ ਅਣਮਨੁੱਖੀ ਢੰਗ ਨਾਲ ਢਾਹੇ ਤਸ਼ਦੱਦ ਦੇ ਖ਼ਿਲਾਫ਼, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਉਕਤ ਡੀ.ਐਸ.ਪੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਪੁਲਿਸ ਅਫ਼ਸਰਾਂ ਦੇ ਤਾਨਾਸ਼ਾਹੀ ਰਵੱਈਏ ਦੀ ਪੂਰਜੋਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਚਰਨਜੀਤ ਚੰਨੀ ਤੇ dsp ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਜਿਲ੍ਹਾ ਫਾਜਿਲਕਾ, ਮਾਨਸਾ,ਫਿਰੋਜਪੁਰ, ਆਨੰਦਪੁਰ ਸਾਹਿਬ ਅਤੇ ਰੋਪੜ ’ਚ ਪੁਰ-ਅਮਨ ਅਤੇ ਸਾਂਤਮਈ ਸੰਘਰਸ਼ ਕਰਦੇ ਠੇਕਾ ਮੁਲਾਜਮਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਕਾਮਿਆਂ ਉਪਰ ਚੰਨੀ ਸਰਕਾਰ ਦੀ ਸ਼ਹਿ ’ਤੇ ਪੁਲਿਸ ਨੇ ਅੰਨੇਵਾਹ ਡਾਗਾਂ ਨਾਲ ਤਸ਼ੱਦਦ ਕੀਤਾ ਗਿਆ ਹੈ, ਸ਼ਰ੍ਹੇਆਮ ਉਨ੍ਹਾਂ ਦੀਆਂ ਦਸਤਾਰਾਂ ਲਾਹ ਕੇ ਬੇਅਦਬੀ ਕੀਤੀ ਗਈ ਹੈ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਪਲੇਟਫਾਰਮ ਤੋਂ ਪੰਜਾਬ ਭਰ ’ਚ ਕਾਂਗਰਸ ਸਰਕਾਰ ਦੇ ਹੰਕਾਰੀ ਮੁੱਖ ਮੰਤਰੀ ਸਕਿਊਰਟੀ ਡੀ.ਐਸ.ਪੀ.ਗੁਰਮੀਤ ਸਿੰਘ, ਡੀ.ਐਸ.ਪੀ. ਰਮਿੰਦਰ ਸਿੰਘ ਕਾਹਲੋਂ (ਆਨੰਦਪੁਰ ਸਾਹਿਬ) ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਅਰਥੀਆਂ ਫੂਕ ਕੇ ਮੁਜ਼ਾਹਰੇ ਕੀਤੇ ਗਏ ਹਨ।
ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਕਾਨੂੰਨ 2021’’ ’ਚ ਸੋਧਾਂ ਕਰਕੇ ਸਰਕਾਰੀ ਵਿਭਾਗਾਂ ’ਚ ਆਊਟਸੋਰਸਡ, ਇੰਨਲਿਟਸਮੈਂਟ, ਕੰਪਨੀਆਂ, ਸੁਸਾਇਟੀਆਂ, ਠੇਕੇਦਾਰਾਂ ਅਤੇ ਕੇਂਦਰੀ ਸਕੀਮਾਂ ਅਧੀਨ ਕੰਮ ਕਰਦੇ ਹਰ ਤਰ੍ਹਾਂ ਦੇ ਠੇਕਾ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਬਿਨਾ ਸ਼ਰਤ ਦੇ ਰੈਗੂਲਰ ਕਰਨ ਦਾ ਅਧਿਕਾਰ ਪ੍ਰਦਾਨ ਕਰਨ ਵਾਲਾ ਨਵਾਂ ਕਾਨੂੰਨ ਬਣਾ ਕੇ ਲਾਗੂ ਕੀਤਾ ਜਾਵੇ। ਠੇਕਾ ਮੁਲਾਜਮਾਂ ਲਈ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਨਿਯਮ ਲਾਗੂ ਕੀਤਾ ਜਾਵੇ।
ਅੰਤ ਵਿਚ ਠੇਕਾ ਮੁਲਾਜਮਾਂ ਨੇ ਚੇਤਾਵਨੀ ਦਿੱਤੀ ਕਿ ਭਵਿੱਖ ਵਿਚ ਕਾਂਗਰਸ ਹਕੂਮਤ ਦਾ ਕੋਈ ਵੀ ਵਿਧਾਇਕ,ਐਮ ਪੀ , ਮੰਤਰੀ, ਸਪੀਕਰ, ਡਿਪਟੀ ਸਪੀਕਰ ਅਤੇ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ, ਕਸਬੇ ਅਤੇ ਪਿੰਡਾਂ ਵਿਚ ਆਉਂਦੇ ਹਨ, ਉਨ੍ਹਾਂ ਦਾ ਪਹਿਲਾਂ ਤੈਅ ਕੀਤੇ ਸੰਘਰਸ਼ ਪ੍ਰੋਗਰਾਮਾਂ ਮੁਤਾਬਕ ਵਿਰੋਧ ਪ੍ਰਦਰਸ਼ਨ ਜਾਰੀ ਰੱਖੇ ਜਾਣਗੇ ਅਤੇ ਠੇਕਾ ਮੁਲਾਜਮ ਸੰਘਰਸ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਜਵਾਬਾਂ ਦੀ ਮੰਗ ਕਰਨ ਦੇ ਪ੍ਰੋਗਰਾਮ ਨੂੰ ਪੂਰੇ ਧੜੱਲੇ ਅਤੇ ਜੋਸ਼ ਨਾਲ ਲਾਗੂ ਕਰਨਗੇ।
ਇਹ ਵੀ ਪੜੋ:- ਭਾਜਪਾ ਪੰਜਾਬ 'ਚ ਸਾਰੀਆਂ ਸੀਟਾਂ 'ਤੇ ਚੋਣ ਲੜਨ ਦੀ ਤਿਆਰੀ 'ਚ ਹੈ: ਹਰਜੀਤ ਗਰੇਵਾਲ