ਰੋਪੜ: ਉਪ ਮੰਡਲ ਮੈਜੀਸਟਰੇਟ , ਸ਼੍ਰੀ ਚਮਕੌਰ ਸਾਹਿਬ ਮੰਨਕਮਲ ਸਿੰਘ ਚਾਹਲ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ. ਦਫ਼ਤਰਾਂ ਦੀ ਚੈਕਿੰਗ ਕੀਤੀ ਗਈ।
ਉਨ੍ਹਾਂ ਨੇ ਸਟਾਫ ਦੀ ਹਾਜ਼ਰੀ ਰਿਪੋਰਟ ਵੀ ਚੈਕ ਕੀਤੀ ਅਤੇ ਉਨ੍ਹਾਂ ਦੇ ਦਫਤਰ ਵਿਖੇ ਚੱਲ ਰਹੇ ਕੰਮਾਂ ਨੂੰ ਨੇਪਰੇ ਚਾੜਨ ਸਬੰਧੀ ਪ੍ਰੋਸੈਸ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲਾਏ ਜਾ ਰਹੇ ਕੰਮਾਂ ਸਬੰਧੀ ਨਿਰਦੇਸ਼ ਦਿੱਤੇ।
ਇਸ ਦੌਰਾਨ ਉਨ੍ਹਾਂ ਨੇ ਮੌਕੇ 'ਤੇ ਦਫ਼ਤਰ ਵਿੱਚ ਮੌਜੂਦ ਕਰਮਚਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਦਫ਼ਤਰ ਵਿੱਚ ਜੇਕਰ ਕਿਸੇ ਕੰਮ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਬਲਿਕ ਦੇ ਕੰਮ ਪਹਿਲ ਦੇ ਅਧਾਰ ਤੇ ਅਤੇ ਇਮਾਨਦਾਰੀ ਨਾਲ ਕੀਤੇ ਜਾਣ।
ਇਹ ਵੀ ਆਦੇਸ਼ ਦਿੱਤੇ ਕਿ ਖਸਤਾ ਹਾਲਤ ਵਿੱਚ ਰਿਕਾਰਡ ਦਾ ਕੰਮਪਿਊਟਰੀਕਰਨ ਕੀਤਾ ਜਾਵੇ ਅਤੇ ਉਹ ਰਿਕਾਰਡ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੰਭਾਲਿਆ ਜਾਵੇ।