ਪੰਜਾਬ

punjab

ETV Bharat / state

ਮੰਗਾਂ ਨੂੰ ਲੈ ਕੇ ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ - ਨੰਗਲ ਨਗਰ ਕੌਂਸਲ ਦਫ਼ਤਰ

ਸਫ਼ਾਈ ਕਾਮਿਆਂ ਦਾ ਕਹਿਣਾ ਕਿ ਪਿਛਲੀ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਕਾਂਗਰਸ ਸਰਕਾਰ ਵਲੋਂ ਸੱਤਾ 'ਚ ਆਉਂਦੇ ਸਾਰ ਹੀ ਰੱਦ ਕਰ ਦਿੱਤਾ ਗਿਆ।

ਆਪਣੀਆਂ ਮੰਗਾਂ ਨੂੰ ਲੈਕੇ ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ
ਆਪਣੀਆਂ ਮੰਗਾਂ ਨੂੰ ਲੈਕੇ ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ

By

Published : May 22, 2021, 5:49 PM IST

ਨੰਗਲ: ਆਪਣੀਆਂ ਮੰਗਾਂ ਨੂੰ ਲੈਕੇ ਸਫ਼ਾਈ ਕਾਮਿਆਂ ਦੀ ਸਰਕਾਰ ਖਿਲਾਫ਼ ਹੜਤਾਲ ਲਗਾਤਾਰ ਜਾਰੀ ਹੈ। ਜਿਸ ਦੇ ਚੱਲਦਿਆਂ ਨੰਗਲ ਨਗਰ ਕੌਂਸਲ ਦਫ਼ਤਰ ਦੇ ਬਾਹਰ ਵੀ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਇਸ ਹੜਤਾਲ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮਿਊਂਸੀਪਲ ਇੰਪਲਾਈਜ਼ ਯੂਨੀਅਨ ਦੇ ਪੰਜਾਬ ਪ੍ਰਧਾਨ ਸਰਦਾਰੀ ਲਾਲ ਅਤੇ ਹੋਰ ਕਈ ਆਗੂ ਵੀ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

ਆਪਣੀਆਂ ਮੰਗਾਂ ਨੂੰ ਲੈਕੇ ਸਫ਼ਾਈ ਕਾਮਿਆਂ ਦੀ ਹੜਤਾਲ ਜਾਰੀ

ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਪਿਛਲੀ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਕਾਂਗਰਸ ਸਰਕਾਰ ਵਲੋਂ ਸੱਤਾ 'ਚ ਆਉਂਦੇ ਸਾਰ ਹੀ ਰੱਦ ਕਰ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਉਦੋਂ ਤੱਕ ਪ੍ਰਦਰਸ਼ਨ ਉਨ੍ਹਾਂ ਦਾ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਫ਼ਾਈ ਕਾਮਿਆਂ ਵਲੋਂ ਕੋਰੋਨਾ ਦੇ ਚੱਲਦਿਆਂ ਆਪਣੀ ਹੜਤਾਲ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਜੁਆਰੀ ਪਤੀ ਵੱਲੋਂ ਪਤਨੀ ਦਾ ਗਲ ਘੁੱਟ ਕੇ ਮਾਰਨ ਦੀ ਕੋਸ਼ਿਸ਼

ABOUT THE AUTHOR

...view details