ਪੰਜਾਬ

punjab

ETV Bharat / state

ਸ੍ਰੀ ਅਨੰਦਪੁਰ ਸਾਹਿਬ: ਸਫਾਈ ਸੇਵਕਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜਹਾਰਾ - ਸੰਘਰਸ਼ ਹੋਰ ਤੇਜ਼ ਕਰਨਗੇ

ਸਫਾਈ ਸੇਵਕ ਲਗਾਤਾਰ ਹੜਤਾਲ(strike) ’ਤੇ ਬੈਠੇ ਹੋਏ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀ ਗਈਆਂ ਤਾਂ ਆਉਣ ਵਾਲੇ ਸਮੇਂ ’ਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਸ੍ਰੀ ਅਨੰਦਪੁਰ ਸਾਹਿਬ: ਸਫਾਈ ਸੇਵਕਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜਹਾਰਾ
ਸ੍ਰੀ ਅਨੰਦਪੁਰ ਸਾਹਿਬ: ਸਫਾਈ ਸੇਵਕਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜਹਾਰਾ

By

Published : Jun 3, 2021, 5:01 PM IST

ਸ੍ਰੀ ਅਨੰਦਪੁਰ ਸਾਹਿਬ:ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਵੱਲੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲ ਦੇ ਚੱਲਦੇ ਸਵਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਰੋਸ ਮੁਜਹਾਰਾ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ। ਜਿਸ ਕਾਰਨ ਮਜ਼ਬੂਰਨ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸ੍ਰੀ ਅਨੰਦਪੁਰ ਸਾਹਿਬ: ਸਫਾਈ ਸੇਵਕਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜਹਾਰਾ

ਇਸ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਦਨ ਲਾਲ ਸਹੋਤਾ ਅਤੇ ਚੇਅਰਮੈਨ ਜੈਮਲ ਸਿੰਘ ਨੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਮੂਹ ਸਫਾਈ ਸੇਵਕ ਬੀਤੀ 13 ਮਈ ਤੋਂ ਲਗਾਤਾਰ ਹੜਤਾਲ ’ਤੇ ਬੈਠੇ ਹੋਏ ਹਨ। ਪਰ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ(Punjab Government) ਦਾ ਅਰਥੀ ਫੂਕ ਮੁਜਹਾਰਾ ਕੀਤਾ ਜਾ ਰਿਹਾ ਹੈ, ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਨ੍ਹਾ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜੋ: Operation Blue Star:ਦਰਸ਼ਨ ਕਰੋਂ ਘੱਲੂਘਾਰੇ ਦੌਰਾਨ ਜਖਮੀ ਹੋਏ ਪਾਵਨ ਸਰੂਪ ਦੇ..

ABOUT THE AUTHOR

...view details